Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਅਨਿਲ ਬੋਪਾਰਾਏ ਨੇ ਐਸ ਬੀ ਐਸ ਨਗਰ ਦੇ ਨਵੇਂ ਜ਼ਿਲ੍ਹਾ ਅਟਾਰਨੀ (ਪ੍ਰਾਸੀਕਿਊਸ਼ਨ) ਵਜੋਂ ਚਾਰਜ ਸੰਭਾਲਿਆ

ਅਨਿਲ ਬੋਪਾਰਾਏ ਨੇ ਐਸ ਬੀ ਐਸ ਨਗਰ ਦੇ ਨਵੇਂ ਜ਼ਿਲ੍ਹਾ ਅਟਾਰਨੀ (ਪ੍ਰਾਸੀਕਿਊਸ਼ਨ) ਵਜੋਂ ਚਾਰਜ ਸੰਭਾਲਿਆ

ਨਵਾਂਸ਼ਹਿਰ (ਜੋਸ਼ੀ)

ਕਿਹਾ, ਲੰਬਿਤ ਮਾਮਲਿਆਂ ਵਿੱਚ ਮੁਕੱਦਮਿਆਂ ਦੀ ਕਾਰਵਾਈ ਨੂੰ ਤੇਜ਼ ਕਰਨ ਲਈ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ

1 ਅਪ੍ਰੈਲ : ਅਨਿਲ ਬੋਪਾਰਾਏ ਨੇ ਅੱਜ ਇੱਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਜ਼ਿਲ੍ਹਾ ਅਟਾਰਨੀ (ਪ੍ਰਾਸੀਕਿਊਸ਼ਨ) ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਅਹੁਦਾ ਸੰਭਾਲਣ ਤੋਂ ਬਾਅਦ ਜ਼ਿਲ੍ਹਾ ਅਟਾਰਨੀ ਨੇ ਕਿਹਾ ਕਿ ਉਹ ਲੰਬਿਤ ਅਦਾਲਤੀ ਕੇਸਾਂ ਦੀ ਪੈਰਵੀ ਨੂੰ ਹੋਰ ਤੇਜ਼ ਕਰਨ ਨੂੰ ਤਰਜੀਹ ਦੇਣਗੇ ਤਾਂ ਜੋ ਸਬੰਧਤ ਧਿਰਾਂ ਨੂੰ ਸਮੇਂ ਸਿਰ ਨਿਆਂ ਦਿੱਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਪਰਾਧ ਕਰਨ ਵਾਲੇ ਵਿਅਕਤੀਆਂ ਵਿਰੁੱਧ ਅਦਾਲਤ ਤੋਂ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।

ਸ੍ਰੀ ਬੋਪਾਰਾਏ 2006 ਵਿੱਚ ਸਹਾਇਕ ਜ਼ਿਲ੍ਹਾ ਅਟਾਰਨੀ (ਏ.ਡੀ.ਏ.) ਵਜੋਂ ਵਿਭਾਗ ਵਿੱਚ ਨਿਯੁਕਤ ਹੋਏ ਸਨ ਅਤੇ 2016 ਵਿੱਚ ਡਿਪਟੀ ਡੀ.ਏ. (ਲੀਗਵ/ਪ੍ਰਸ਼ਾਸਨ) ਪਦਉੱਨਤ ਹੋਏ ਅਤੇ ਹੁਣ ਉਨ੍ਹਾਂ ਨੂੰ ਜ਼ਿਲ੍ਹਾ ਅਟਾਰਨੀ ਵਜੋਂ ਤਰੱਕੀ ਦਿੱਤੀ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਲੰਬਿਤ ਕੇਸਾਂ ਦੀ ਪੈਰਵੀ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਅਦਾਲਤਾਂ ਵਿੱਚ ਕੇਸਾਂ ਨੂੰ ਨਿਸ਼ਚਿਤ ਸਮੇਂ ਵਿੱਚ ਨਿਪਟਾਇਆ ਜਾ ਸਕੇ।

ਡੀ.ਏ. ਬੋਪਾਰਾਏ ਨੇ ਅੱਗੇ ਦੱਸਿਆ ਕਿ ਉਹ ਆਪਣੇ ਦਫ਼ਤਰ ਵਿੱਚ ਜਨਤਾ ਲਈ ਉਪਲਬਧ ਰਹਿਣਗੇ, ਜਿੱਥੇ ਉਹ ਦਫ਼ਤਰੀ ਸਮੇਂ ਦੌਰਾਨ ਉਨ੍ਹਾਂ ਦੀ ਸੇਵਾਵਾਂ ਲੈ ਸਕਦੇ ਹਨ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਨਿਯਮਤ ਸਮੀਖਿਆ ਵੀ ਕੀਤੀ ਜਾਵੇਗੀ।

ਇਸ ਦੌਰਾਨ ਡਿਪਟੀ ਜ਼ਿਲ੍ਹਾ ਅਟਾਰਨੀ, ਸਹਾਇਕ ਜ਼ਿਲ੍ਹਾ ਅਟਾਰਨੀ ਸਮੇਤ ਵਿਭਾਗ ਦੇ ਹੋਰ ਸਟਾਫ਼ ਨੇ ਨਵੇਂ ਡੀ.ਏ. (ਪ੍ਰਾਸੀਕਿਊਸ਼ਨ) ਦਾ ਅਦਾਲਤੀ ਕੰਪਲੈਕਸ ਸਥਿਤ ਦਫ਼ਤਰ ਵਿਖੇ ਪੁੱਜਣ ‘ਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ।