Prime Punjab Times

Latest news
ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ਼ ਗੱਜੀ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ.. ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ... ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ
ADVERTISEMENT
You are currently viewing ਪਿੰਡ ਡੁਮੇਲੀ ਵਿਖੇ ਸਲਾਨਾ ਗੁਰਮਤਿ ਸਮਾਗਮ 2,3 ਅਤੇ 4 ਅਪ੍ਰੈਲ ਨੂੰ

ਪਿੰਡ ਡੁਮੇਲੀ ਵਿਖੇ ਸਲਾਨਾ ਗੁਰਮਤਿ ਸਮਾਗਮ 2,3 ਅਤੇ 4 ਅਪ੍ਰੈਲ ਨੂੰ

ਫਗਵਾੜਾ (ਲਾਲੀ ਦਾਦਰ) 

1 ਅਪ੍ਰੈਲ : ਪਵਿੱਤਰ ਅਸਥਾਨ ਮੀਰੀ-ਪੀਰੀ ਅਕਾਲ ਦਰਬਾਰ (ਵਿਦਿਆਲਾ) ਸਾਹਿਬ ਜੀ ਪਿੰਡ ਡੁਮੇਲੀ ਤਹਿਸੀਲ ਫਗਵਾੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ ਦੀ ਖੁਸ਼ੀ ਵਿਚ ਸਲਾਨਾ ਗੁਰਮਤਿ ਸਮਾਗਮ ਮੁਖੀ ਬਾਬਾ ਬਲਵਿੰਦਰ ਸਿੰਘ ਜੀ ਡੁਮੇਲੀ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਿਤੀ 2, 3 ਅਤੇ 4 ਅਪ੍ਰੈਲ ਨੂੰ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਕਰਵਾਏ ਜਾ ਰਹੇ ਇਸ ਸਲਾਨਾ ਗੁਰਮਤਿ ਸਮਾਗਮ ਦੌਰਾਨ 2 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਸ਼ਾਮ ਨੂੰ 7 ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਦੂਸਰੇ ਦਿਨ ਸੋਮਵਾਰ 3 ਅਪ੍ਰੈਲ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਅੱਖਾਂ ਦਾ ਫਰੀ ਕੈਂਪ ਲਗਾਇਆ ਜਾਵੇਗਾ। ਸ਼ਾਮ ਨੂੰ 7 ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਸਮਾਗਮ ਦੇ ਤੀਸਰੇ ਅਤੇ ਆਖਰੀ ਦਿਨ ਮੰਗਲਵਾਰ 4 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਮ ਤੱਕ ਦੀਵਾਨ ਸਜਾਏ ਜਾਣਗੇ। ਜਿਸ ਦੌਰਾਨ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ, ਨਾਮ ਰਸੀਏ, ਮਹਾਪੁਰਸ਼, ਨਿਹੰਗ ਸਿੰਘ, ਵਿਦਵਾਨ, ਕਥਾ ਵਾਚਕ, ਗੁਰਕੀਰਤਨੀਏ, ਢਾਡੀ, ਕਵੀਸ਼ਰ ਸਿੰਘ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਾਮ ਨੂੰ ਦੀਵਾਨ ਦੀ ਸਮਾਪਤੀ ਉਪਰੰਤ ਨਿਹੰਗ ਸਿੰਘ ਮਹੁੱਲਾ ਕੱਢਣਗੇ। ਜਿਸ ਵਿਚ ਘੋੜ ਦੌੜ, ਨੇਜਾ-ਬਾਜੀ ਅਤੇ ਗੱਤਕਾ ਦੇ ਜੋਹਰ ਵਿਸ਼ੇਸ਼ ਖਿਚ ਦਾ ਕੇਂਦਰ ਹੋਣਗੇ। ਉਪਰੰਤ ਕਬੱਡੀ ਦਾ ਮੈਚ ਹੋਵੇਗਾ ਜਿਸ ਵਿਚ ਉਚ ਕੋਟੀ ਦੇ ਖਿਡਾਰੀ ਆਪਣੇ ਜੋਹਰ ਦਿਖਾਉਣਗੇ। ਇਹ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਵਿੰਦਰ ਸਿੰਘ ਜੀ ਖਾਲਸਾ ਨੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਸਲਾਨਾ ਗੁਰਮਤਿ ਸਮਾਗਮ ਵਿਚ ਹਾਜਰੀ ਲਗਵਾ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਬਾਬਾ ਅਰਜਨ ਸਿੰਘ ਵੀ ਹਾਜਰ ਸਨ।
ਤਸਵੀਰ – ਸੰਤ ਬਾਬਾ ਬਲਵਿੰਦਰ ਸਿੰਘ ਜੀ ਖਾਲਸਾ।

error: copy content is like crime its probhihated