Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 4.80 ਲੱਖ ਦੀ ਠੱਗੀ ,ਤਿੰਨ ਨਾਮਜ਼ਦ

ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 4.80 ਲੱਖ ਦੀ ਠੱਗੀ ,ਤਿੰਨ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ)

2 ਅਪ੍ਰੈਲ – ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 4.80 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋ ਤਿੰਨ ਵਿਅਕਤੀਆ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਸੁਖਬੀਰ ਸਿੰਘ ਪੁੱਤਰ ਗਰੀਬ ਦਾਸ ਵਾਸੀ ਪਿੰਡ ਬਰਿਆਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਸ਼ਮਿੰਦਰਜੀਤ ਸਿੰਘ ਪੁੱਤਰ ਚੰਨਣ ਸਿੰਘ , ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸ਼ਮਿੰਦਰਜੀਤ ਸਿੰਘ ਵਾਸੀਆਨ ਭੋਗਪੁਰ ਅਤੇ ਬਿਸ਼ੂ ਅਰੋੜਾ ਪੁੱਤਰ ਮਨੋਹਰ ਲਾਲ ਵਾਸੀ ਢਿੱਲਵਾ ਨੇ ਉਸ ਦੇ ਲੜਕੇ ਸਹਿਲ ਅਤੇ ਉਸ ਦੇ ਦੋਸਤ ਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 4.80 ਲੱਖ ਰੁਪਏ ਦੀ ਠੱਗੀ ਮਾਰ ਕੇ ਧੋਖਾਧੜੀ ਕੀਤੀ ਹੈ । ਰਿਪੂਤਾਪਨ ਸਿੰਘ ਉਪ ਪੁਲਿਸ ਕਪਤਾਨ ਸਿਟੀ ਗੁਰਦਾਸਪੁਰ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਸੁਖਵੀਰ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ( ਸਥਾਨਿਕ ) ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਤਿੰਨ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।