Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਸਹਾਇਕ ਸਬ ਇੰਸਪੈਕਟਰ ਵੱਲੋ ਪਤਨੀ , ਪੁੱਤਰ ਤੇ ਪਾਲਤੂ ਕੁੱਤੇ ਦਾ ਗੋਲੀਆਂ ਮਾਰ ਕੇ ਕ+ਤਲ਼

ਸਹਾਇਕ ਸਬ ਇੰਸਪੈਕਟਰ ਵੱਲੋ ਪਤਨੀ , ਪੁੱਤਰ ਤੇ ਪਾਲਤੂ ਕੁੱਤੇ ਦਾ ਗੋਲੀਆਂ ਮਾਰ ਕੇ ਕ+ਤਲ਼

ਗੁਰਦਾਸਪੁਰ ( ਅਸ਼ਵਨੀ )

4 ਅਪ੍ਰੈਲ – ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੇ ਘਰੇਲੂ ਵਿਵਾਦ ਦੇ ਚਲਦੇ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਕਤਲ ਕਰ ਦਿੱਤਾ । ਕਤਲ ਕਰਦੇ ਹੋਏ ਉਸ ਨੂੰ ਭੱਜਦੇ ਕਿਸੇ ਔਰਤ ਵੱਲੋਂ ਵੇਖ ਲਿਆ ਗਿਆ। ਜਿਸ ਤੋਂ ਬਾਅਦ ਉਕੱਤ ਕਾਤਲ ਵੱਲੋਂ ਮਹਿਲ੍ਹਾ ਨੂੰ ਵੀ ਬੰਧਕ ਬਣਾ ਲਿਆ ਗਿਆ ਅਤੇ ਮਹਿਲ੍ਹਾ ਨੂੰ ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜਮ ਦੀ ਪਹਿਚਾਣ ਭੁਪਿੰਦਰ ਸਿੰਘ ਵੱਜੋਂ ਹੋਈ ਹੈ ਜੋ ਅੰਮ੍ਰਿਤਸਰ ਦੇ ਡੀਆਈਜੀ ਦਫ਼ਤਰ ਵਿੱਚ ਤਾਇਨਾਤ ਸੀ । ਇਸ ਵਾਰਦਾਤ ਨੂੰ ਸਵੇਰੇ 9.30 ਤੋਂ 10 ਵਜੇ ਦਰਮਿਆਨ ਅੰਜਾਮ ਦਿੱਤਾ ਗਿਆ।ਏਐਸਆਈ ਨੇ ਆਪਣੀ ਪਤਨੀ ਬਲਜੀਤ ਕੌਰ ਅਤੇ 18 ਸਾਲਾ ਪੁੱਤਰ ਬਲਪ੍ਰੀਤ ਸਿੰਘ ਬੱਲ ਦੀ ਗੋਲੀ ਮਾਰ ਕੇ ਕਤਲ ਕੀਤਾ। ਜਦੋਂ ਕਿ ਉਸ ਦਾ ਇੱਕ ਪੁੱਤਰ ਵਿਦੇਸ਼ ਵਿੱਚ ਪੜ੍ਹਾਈ ਲਈ ਗਿਆ ਹੋਇਆ ਹੈ। ਪੁੱਲਿਸ ਨੂੰ ਕੱਤਲ ਸਬੰਧੀ ਜਾਣਕਾਰੀ ਸਰਪੰਚ ਪਰਮਜੀਤ ਵੱਲੋਂ ਫੋਨ ਕਰਕੇ ਦਿੱਤੀ ਗਈ ਸੀ।ਗੁਰਦਾਸਪੁਰ ਦੇ ਐੱਸਐੱਸਪੀ ਹਰੀਸ਼ ਦਿਆਮਾ ਨੇ ਖੁਦ ਮੌਕੇ ‘ਤੇ ਪੁੱਜੇ। ਮੀਡਿਆ ਨਾਲ ਸੰਖੇਪ ਵਿੱਚ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਨੇ ਆਪਣੀ ਸਰਵਿਸ ਕੰਬਾਈਨ ਤੋਂ ਫਾਇਰਿੰਗ ਕੀਤੀ। ਜਿਸ ਵਿਚ ਉਸ ਨੇ ਪਤਨੀ, ਬੇਟੇ ਸਮੇਤ ਆਪਣੇ ਪਾਲਤੂ ਜਾਨਵਰ ਦਾ ਕਤਲ ਕਰ ਦਿੱਤਾ।