Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ : ਕੋਮਲ ਮਿੱਤਲ

ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ’ਤੇ ਰਹੇਗੀ ਪਾਬੰਦੀ

7 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰਬੀ ਸੀਜ਼ਨ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਜ਼ਰੂਰੀ ਆਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਜਿਥੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ, ਉਥੇੇ ਜ਼ਿਲ੍ਹੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ’ਤੇ ਪਾਬੰਦੀ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਹੁਸ਼ਿਆਰਪੁਰ ਵਿਚ ਕਣਕ ਦੇ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵੱਖਰੇ ਹੁਕਮ ਤਹਿਤ ਉਨ੍ਹਾਂ ਹਦਾਇਤ ਕੀਤੀ ਹੈ ਕਿ ਕਿਸੇ ਵੀ ਹਾਲਤ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਲਾਜ਼ਮੀ ਕਰਵਾਈ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ’ਤੇ ਦੇਖਣ ਵਿਚ ਆਇਆ ਹੈ ਕਿ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਾਰਨ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਪਾਵਨਾ ਬਣੀ ਰਹਿੰਦੀ ਹੈ, ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਪਿੰਡਾਂ ਵਿਚ ਲੜਾਈ-ਝਗੜੇ ਹੋਣ ਦਾ ਡਰ ਰਹਿੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਨਾਲ ਜ਼ਮੀਨ ਦੇ ਉਪਯੋਗੀ ਜੀਵਕ ਮਾਦੇ ਨੂੰ ਨੁਕਸਾਨ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਅਤੇ ਜ਼ਮੀਨ ਦੀ ਵੁਪਰਲੀ ਸਤ੍ਹਾ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਵੀ ਆਇਆ ਹੈ ਕਿ ਆਮ ਤੌਰ ’ਤੇ ਕਣਕ ਦੀ ਕਟਾਈ ਕੰਬਾਈਨਾਂ ਵੱਲੋਂ 24 ਘੰਟੇ ਕੀਤੀ ਜਾਂਦੀ ਹੈ। ਇਹ ਕੰਬਾਈਨਾਂ ਰਾਤ ਦੇ ਸਮੇਂ ਤਰੇਲ ਪੈਣ ਕਾਰਨ ਗਿੱਲੀ ਕਣਕ ਦੀ ਕਟਾਈ ਕਰ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਵੱਧ ਹੋਣ ਦੀ ਸੰਭਾਵਨਾ ਹੁੰਦੀ ਹੈ ਅਤੇ ਅਜਿਹੀ ਫ਼ਸਲ ਨੂੰ ਖ਼ਰੀਦਣ ਤੋਂ ਖ਼ਰੀਦ ਏਜੰਸੀਆਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ।

error: copy content is like crime its probhihated