Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਇਲਾਕੇ ‘ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਇਲਾਕੇ ‘ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਦਸੂਹਾ / ਹਾਜੀਪੁਰ (ਚੌਧਰੀ) 

8 ਅਪ੍ਰੈਲ : ਹਾਜੀਪੁਰ ਪੁਲਿਸ ਨੇ ਇਲਾਕੇ ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ  ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਿੰਟੂ ਪੁੱਤਰ ਤਰਸੇਮ ਮਸੀਹ ਵਾਸੀ ਕਲੇਰ ਕਲਾ ਕਲੋਨੀ ਗੁਰਦਾਸਪੁਰ ਅਤੇ ਰਾਜ ਮਸੀਹ ਪੁੱਤਰ ਬੋਧਾ ਮਸੀਹ ਵਾਸੀ ਮੁਹੱਲਾ ਬੇਦੀ ਕਲੋਨੀ ਨਜਦੀਕ ਰੇਲਵੇ ਸ਼ਟੇਸ਼ਨ ਧਾਰੀਵਾਲ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ. ਸਬ ਡਵੀਜਨ ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਖੋਹ ਕਰਨ ਵਾਲਿਆ ਖਿਲਾਫ ਮੁਹਿੰਮ ਚਲਾਈ ਗਈ।ਇਸ ਮੁਹਿੰਮ ਨੂੰ ਅੱਗੇ ਵਧਾਉਦੇ ਹੋਏ ਇੰਸਪੈਕਟਰ ਅਮਰਜੀਤ ਕੋਰ ਥਾਣਾ ਮੁੱਖੀ ਦੀ ਨਿਗਰਾਨੀ ਅਧੀਨ ਐਸ.ਆਈ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਚੈਕਿੰਗ ਮਿੰਟੂ ਪੁੱਤਰ ਤਰਸੇਮ ਮਸੀਹ ਵਾਸੀ ਕਲੇਰ ਕਲਾ ਕਲੋਨੀ ਗੁਰਦਾਸਪੁਰ ਅਤੇ ਰਾਜ ਮਸੀਹ ਪੁੱਤਰ ਬੋਧਾ ਮਸੀਹ ਵਾਸੀ ਮੁਹੱਲਾ ਬੇਦੀ ਕਲੋਨੀ ਨਜਦੀਕ ਰੇਲਵੇ ਸ਼ਟੇਸ਼ਨ ਧਾਰੀਵਾਲ ਜਿਲਾ ਗੁਰਦਾਸਪੁਰ ਨੂੰ ਕਾਬੂ ਕਰਕੇ ਦੋਸ਼ੀਆਂ ਵੱਲੋ ਖੋਹ ਕੀਤੇ ਹੋਏ 30,000/-ਰੁਪਏ ਦਾ ਜੋ ਮੋਟਰ ਸਾਈਕਲ ਖਰੀਦਿਆ ਗਿਆ ਸੀ ਜਿਸ ਨੂੰ ਬ੍ਰਾਮਦ ਕੀਤਾ ਗਿਆ।ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।