Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਫਸਲਾਂ ਦੇ ਹੋਏ ਨੁਕਸਾਨ ਸਬੰਧੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਜਲਦੀ ਭਿਜਵਾਈ ਜਾਵੇਗੀ : SDM.ਦਸੂਹਾ ਔਜਸਵੀ

ਫਸਲਾਂ ਦੇ ਹੋਏ ਨੁਕਸਾਨ ਸਬੰਧੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਜਲਦੀ ਭਿਜਵਾਈ ਜਾਵੇਗੀ : SDM.ਦਸੂਹਾ ਔਜਸਵੀ

ਦਸੂਹਾ (ਚੌਧਰੀ) 

8 ਅਪ੍ਰੈਲ : ਐਸ.ਡੀ.ਐਮ.ਦਸੂਹਾ ਔਜਸਵੀ (ਆਈ.ਏ.ਐਸ.) ਵਲੋਂ ਬੀਤੀ ਦਿਨੀਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜਾ ਦਿਵਾਉਣ ਲਈ ਫਸਲਾਂ ਦੀ ਜੋ ਸਪੈਸ਼ਲ ਗਿਰਦਾਵਰੀ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਉਸਦੀ ਮੌਕੇ ਤੇ ਜਾ ਕੇ ਪੜਤਾਲ ਕੀਤੀ ਗਈ ।
ਐਸ.ਡੀ.ਐਮ. ਦਸੂਹਾ ਵਲੋਂ ਮੌਕੇ ਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਮਿਲਣ ਉਪਰੰਤ ਹਮਦਰਦੀ ਜ਼ਾਹਰ ਕਰਦਿਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਇਸ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦਾ ਢੁਕਵਾਂ ਮੁਆਵਜਾ ਜਲਦ ਤੋਂ ਜਲਦ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਤੇ ਐਸ.ਡੀ.ਐਮ. ਦਸੂਹਾ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਐਸ.ਡੀ.ਐਮ. ਦਸੂਹਾ ਔਜਸਵੀ (ਆਈ. ਏ.ਐਸ.) ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਉਹਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਹਨਾਂ ਵਲੋਂ ਮੌਕੇ ਤੇ ਮੌਜੂਦ ਕਿਸਾਨਾਂ ਨਾਲ ਇਹ ਵੀ ਜ਼ਿਕਰ ਕੀਤਾ ਗਿਆ ਕਿ ਫਸਲਾਂ ਦੇ ਨੁਕਸਾਨ ਸਬੰਧੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਜਲਦੀ ਭਿਜਵਾਈ ਜਾਵੇਗੀ ਅਤੇ ਮਾਲ ਵਿਭਾਗ ਦੇ ਪਟਵਾਰੀ ਅਤੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪਿੰਡਾ ਵਿਚ ਮੌਕੇ ਤੇ ਜਾ ਆਪਣੇ ਹਲਕੇ ਵਿੱਚ ਹੋਏ ਖ਼ਰਾਬੇ ਦਾ ਜਾਇਜਾ ਲੈਣ।