Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਬ ਤਹਿਸੀਲ ਗੜਦੀਵਾਲਾ ਦੇ ਵੱਖ ਵੱਖ ਪਿੰਡਾਂ ਵਿਚ ਬੇਮੌਸਮੀ ਬਾਰਿਸ਼ ਨਾਲ ਹੋਏ ਨੁਕਸਾਨ ਦਾ ਵਿਭਾਗ ਨੇ ਲਿਆ ਜਾਇਜ਼ਾ

ਸਬ ਤਹਿਸੀਲ ਗੜਦੀਵਾਲਾ ਦੇ ਵੱਖ ਵੱਖ ਪਿੰਡਾਂ ਵਿਚ ਬੇਮੌਸਮੀ ਬਾਰਿਸ਼ ਨਾਲ ਹੋਏ ਨੁਕਸਾਨ ਦਾ ਵਿਭਾਗ ਨੇ ਲਿਆ ਜਾਇਜ਼ਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

ਕਿਸਾਨ ਖਰਾਬ ਫਸਲ ਸਬੰਧੀ ਤਰੁੰਤ ਸਬੰਧਿਤ ਪਟਵਾਰੀ ਨੂੰ ਸੂਚਿਤ ਕਰਨ : ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ 

8 ਅਪ੍ਰੈਲ : ਅੱਜ ਸਬ ਤਹਿਸੀਲ ਗੜਦੀਵਾਲਾ ਦੇ ਵੱਖ ਵੱਖ ਪਿੰਡਾਂ ਵਿਚ ਬੇਮੌਸਮੀ ਬਾਰਿਸ਼ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਸਬੰਧੀ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਦੱਸਿਆ ਕਿ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਵਿਭਾਗ ਤੇ ਖੇਤੀਬਾੜੀ ਵਿਭਾਗ ਦੀਆਂ ਸਾਝੀਆਂ ਟੀਮਾਂ ਜਿਸ ਵਿੱਚ ਵਰਿੰਦਰ ਕੁਮਾਰ ਗੁਰਦਾਵਰ,ਏ ਡੀ ਓ ਬਲਵਿੰਦਰਜੀਤ ਸਿੰਘ,ਏ ਡੀ ਓ ਸੰਦੀਪ ਸੈਣੀ ਅਤੇ ਸਮੂਹ ਪਟਵਾਰੀ ਸ਼ਾਮਲ ਸਨ, ਨੇ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਜਿਸ ਸਬੰਧੀ ਸਮੂਹ ਪਟਵਾਰੀ ਪਿਛਲੇ ਦਿਨਾਂ ਤੋਂ ਲਗਾਤਾਰ ਵਿਸੇਸ਼ ਗਿਰਦਵਰੀ ਅਧੀਨ ਹਨ ਅਤੇ ਕੱਲ ਦਿਨ ਐਤਵਾਰ ਨੂੰ ਵੀ ਆਮ ਦਿਨ ਵਾਂਗ ਡਿਊਟੀ ਤੇ ਤਾਇਨਾਤ ਰਹਿਣਗੇ। ਉਨ੍ਹਾਂ ਬੁਰੀ ਤਰਾਂ ਪ੍ਰਭਾਵਿਤ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਰਾਬ ਫਸਲ ਸਬੰਧੀ ਤਰੁੰਤ ਸਬੰਧਿਤ ਪਟਵਾਰੀ ਨੂੰ ਸੂਚਿਤ ਕੀਤਾ ਜਾਵੇ ।