Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੁਲਿਸ ਵੱਲੋਂ ਚੋਰੀ ਕਰਨ ਵਾਲੇ 2 ਗ੍ਰਿਫਤਾਰ

ਪੁਲਿਸ ਵੱਲੋਂ ਚੋਰੀ ਕਰਨ ਵਾਲੇ 2 ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ) 

9 ਅਪ੍ਰੈਲ :  ਚੋਰੀ ਕਰਨ ਵਾਲੇ 2 ਨੌਜਵਾਨਾਂ ਨੂੰ ਟਾਂਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਮੁਲਜ਼ਮਾਂ ਦੀ ਪਛਾਣ ਸੈਮੁੳਲ ਉਰਫ ਸੰਭੂ ਅਤੇ ਦਾਨੀਅਲ ਉਰਫ ਦਾਨੀ ਪੁੱਤਰਾਨ ਜਸਵੀਰ ਵਾਸੀ ਬਘਿਆੜੀ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ ਮਲਕੀਅਤ ਸਿੰਘ, ਮੁੱਖ ਅਫਸਰ, ਥਾਣਾ ਟਾਂਡਾ ਨੇ ਦੱਸਿਆ ਕਿ ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਨੇ ਚੋਰੀਆਂ ਕਰਨ ਵਾਲੇ ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਵਸ਼ੇਸ ਮੁਹਿੰਮ ਚਲਾਈ ਹੋਈ ਹੈ। ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਡਾ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਰਾਜੇਸ਼ ਕੁਮਾਰ, ਇੰਚਾਰਜ, ਚੋਂਕੀ ਸਰਾਂ, ਥਾਣਾ ਟਾਡਾ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਨੰਬਰ 99 ਮਿਤੀ 07- 04-2023 ਅ/ਧ 457,380 IPC, ਥਾਣਾ ਟਾਂਡਾ ਦੇ ਦੋਸ਼ੀਆਨ ਸੈਮੁੳਲ ਉਰਫ ਸੰਭੂ ਅਤੇ ਦਾਨੀਅਲ ਉਰਫ ਦਾਨੀ ਪੁੱਤਰਾਨ ਜਸਵੀਰ ਵਾਸੀ ਬਘਿਆੜੀ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ 3000 ਰੁਪਏ ਭਾਰਤੀ ਕਰੰਸੀ ਤੇ ਸੰਗਲ ਲੋਹਾ ਬ੍ਰਮਾਦ ਕੀਤੇ। ਜਿਹਨਾਂ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਣੀ ਹੈ ਕਿ ਉਹਨਾਂ ਨੇ ਹੋਰ ਕਿੰਨੀਆਂ ਵਾਰਦਾਤਾਂ ਕੀਤੀਆਂ ਹਨ।