Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਲਾਨਾ ਲੰਗਰ ਦੀ ਅਰੰਭਤਾ ਬਾਈਪਾਸ ਰੋਡ ‘ਤੇ ਕੱਲ ਤੋਂ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਲਾਨਾ ਲੰਗਰ ਦੀ ਅਰੰਭਤਾ ਬਾਈਪਾਸ ਰੋਡ ‘ਤੇ ਕੱਲ ਤੋਂ

ਫਗਵਾੜਾ ( ਲਾਲੀ ਦਾਦਰ )

* 24 ਘੰਟੇ ਨਿਰਵਿਘਨ ਜਾਰੀ ਰਹੇਗਾ ਦੇਸੀ ਘਿਓ ਨਾਲ ਤਿਆਰ ਲੰਗਰ

9 ਅਪ੍ਰੈਲ : ਹੋਲਾ ਮਹੱਲਾ ਲੰਗਰ ਕਮੇਟੀ (ਰਜਿ.) ਬਾਈਪਾਸ ਰੋਡ ਫਗਵਾੜਾ ਵਲੋਂ ਖਾਲਸਾ ਸਾਜਨਾ ਦਿਵਸ ਮੌਕੇ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੰਗਤ ਦੀ ਸੇਵਾ ‘ਚ ਸਲਾਨਾ ਲੰਗਰ ਦੀ ਸੇਵਾ 10 ਤੋਂ 12 ਅਪ੍ਰੈਲ ਤੱਕ ਰਾਧਾ ਸੁਆਮੀ ਸਤਿਸੰਗ ਘਰ ਦੇ ਨਜਦੀਕ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 24 ਘੰਟੇ ਨਿਰਵਿਘਨ ਜਾਰੀ ਰਹੇਗੀ। ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਕੁਲਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਵਾਰ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੇਸੀ ਘਿਓ ਨਾਲ ਤਿਆਰ ਕੀਤਾ ਲੰਗਰ ਵਰਤਾਇਆ ਜਾਵੇਗਾ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਹਮੇਸ਼ਾ ਦੀ ਤਰ੍ਹਾਂ ਇਸ ਲੰਗਰ ਨੂੰ ਸਫਲ ਬਨਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਲੰਗਰ ਵਿਚ ਰਸਦ ਜਾਂ ਕੋਈ ਹੋਰ ਸਹਿਯੋਗ ਕਰਨ ਲਈ ਕਮੇਟੀ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਇਲਾਕੇ ਦੀ ਸਮੂਹ ਬੀਬੀਆਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਲੰਗਰ ਤਿਆਰ ਕਰਨ ਅਤੇ ਵਰਤਾਉਣ ਦੀ ਸੇਵਾ ਲਈ ਪਰਿਵਾਰਾਂ ਸਮੇਤ ਹਾਜਰੀ ਲਗਵਾ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰਨ। ਉਹਨਾਂ ਦੱਸਿਆ ਕਿ ਲੰਗਰ ਦੀ ਸਮਾਪਤੀ 12 ਅਪ੍ਰੈਲ ਨੂੰ ਕੀਤੀ ਜਾਵੇਗੀ। ਇਸ ਮੌਕੇ ਸੁਖਵਿੰਦਰ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਰਘਬੀਰ ਸਿੰਘ ਤੋਂ ਇਲਾਵਾ ਕੁਲਵਿੰਦਰ ਸਿੰਘ ਕੈਸ਼ੀਅਰ, ਮਾਣ ਸਿੰਘ, ਗੁਰਮੀਤ ਸਿੰਘ ਕਾਲਾ, ਨਸੀਬ ਸਿੰਘ, ਅਮਰਜੀਤ ਸਿੰਘ, ਬਲਿਹਾਰ ਸਿੰਘ, ਬਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਕਨੇਡਾ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਜਸ ਬਸੂਟਾ, ਬਲਕਰਨ ਸਿੰਘ, ਮੰਨ੍ਹਾ, ਜੋਤਾ, ਪਾਲਾ, ਬਿੱਲਾ, ਆਸ਼ੂ, ਸਨੀ, ਕਿੰਦਾ, ਅਮਰੀਕ ਸਿੰਘ ਯੂ.ਕੇ., ਹਨੀ ਹਲਵਾਈ, ਪਿਆਰਾ ਸਿੰਘ ਲੀਡਰ ਸੰਤੋਖਪੁਰਾ, ਭਾਈ ਜਸਬੀਰ ਸਿੰਘ ਬਾਬਾ ਗਧੀਆ ਆਦਿ ਵੀ ਹਾਜਰ ਸਨ।
ਕੈਪਸ਼ਨ- ਫਗਵਾੜਾ ਦੇ ਬਾਈਪਾਸ ਰੋਡ ‘ਤੇ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਲਗਾਏ ਜਾਣ ਵਾਲੇ ਸਲਾਨਾ ਲੰਗਰ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਕੁਲਵੰਤ ਸਿੰਘ ਬਿੱਟੂ ਅਤੇ ਹੋਰ।

error: copy content is like crime its probhihated