Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਸੀਨੀਅਰ ਸਿਟੀਜ਼ਨਜ਼ ਲਈ ਲਗਾਇਆ ਗਿਆ ਫ੍ਰੀ ਮੈਡੀਕਲ ਚੈੱਕਅਪ ਕੈਂਪ 

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਸੀਨੀਅਰ ਸਿਟੀਜ਼ਨਜ਼ ਲਈ ਲਗਾਇਆ ਗਿਆ ਫ੍ਰੀ ਮੈਡੀਕਲ ਚੈੱਕਅਪ ਕੈਂਪ 

ਦਸੂਹਾ (ਚੌਧਰੀ) 

10 ਅਪ੍ਰੈਲ : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਸੀਨੀਅਰ ਸਿਟੀਜ਼ਨਜ਼ ਲਈ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸੀਨੀਅਰ ਸਿਟੀਜ਼ਨਜ਼ ਮੈਂਬਰਾਂ ਅਤੇ ਉਹਨਾਂ ਦੇ ਪਰਿਵਾਰ ਦਾ ਫ੍ਰੀ ਮੈਡੀਕਲ ਚੈਕਅਪ ਅਤੇ ਟੈਸਟ ਕੀਤੇ ਗਏ। ਇਸ ਕੈਂਪ ਵਿੱਚ ਸੀ.ਬੀ.ਸੀ, ਬਾਇਓ ਕਮਿਸਟਰੀ, ਐਲ.ਐੱਫ.ਟੀ, ਆਰ.ਐਫ.ਟੀ, ਲਿਪੀਡ ਪ੍ਰੋਫਾਈਲ, ਯੂਰਿਕ ਏਸਿਡ ਅਤੇ ਈ.ਸੀ.ਜੀ ਦੇ ਨਾਲ ਨਾਲ ਯੂਰੀਨ ਦੇ ਰੁਟੀਨ ਟੈਸਟ ਕਰਵਾਏ ਗਏ। ਇਸ ਕੈਂਪ ਦਾ ਉਦਘਾਟਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ ਹਲਕਾ ਦਸੂਹਾ ਵੱਲੋਂ ਕੀਤਾ ਗਿਆ। ਇਹ ਜਾਣਕਾਰੀ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਨੇ ਦਿੱਤੀ। ਇਹ ਟੈਸਟ ਜੇ.ਸੀ ਕਲੀਨੀਕਲ ਲੈਬੋਰੇਟਰੀ ਦੇ ਡਾਕਟਰ ਚੰਦਰ ਸ਼ੇਖਰ, ਡਾਕਟਰ ਮਨਜੀਤ ਕੌਰ, ਰਾਮ ਸਿੰਘ ਅਤੇ ਹਰਪ੍ਰੀਤ ਸਿੰਘ ਦੀ ਟੀਮ ਦੁਆਰਾ ਕੀਤੇ ਗਏ। ਇਸ ਕੈਂਪ ਦੌਰਾਨ ਡਾ. ਦਿਲਬਾਗ ਸਿੰਘ ਹੁੰਦਲ ਨੇ ਵਜਨ, ਬਲੱਡ ਪਰੈਸ਼ਰ ਅਤੇ ਜਰਨਲ ਮੈਡੀਕਲ ਚੈੱਕਅਪ ਤੋਂ ਬਾਅਦ ਟੈਸਟ ਕਰਵਾਉਣ ਲਈ ਮੈਡੀਕਲ ਟੀਮ ਕੋਲ ਭੇਜਿਆ ਗਿਆ। ਇਸ ਕੈਂਪ ਵਿੱਚ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਇਲਾਵਾ ਮੈਂਬਰਾਂ ਦੇ ਪਰਿਵਾਰਿਕ ਮੈਂਬਰਾਂ ਵਿੱਚ ਵੀ ਉਤਸ਼ਾਹ ਦੇਖਿਆ ਗਿਆ। ਇਸ ਕੈਂਪ ਵਿੱਚ ਦਸੂਹਾ ਕਸਬੇ ਤੋਂ ਇਲਾਵਾ ਨਾਲ ਲਗਦੇ ਪਿੰਡ ਦੇ ਲੋਕਾਂ ਨੇ ਵੀ ਇਸ ਕੈਂਪ ਦਾ ਲਾਭ ਉਠਾਇਆ। ਇਸ ਕੈਂਪ ਵਿੱਚ 50 ਤੋਂ ਵੱਧ ਵਿਅਕਤੀਆਂ ਨੇ ਟੈਸਟ ਕਰਵਾਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਠਾਕੁਰ ਬਲਦੇਵ ਸਿੰਘ, ਕਰਨਲ ਜੋਗਿੰਦਰ ਲਾਲ ਸ਼ਰਮਾ, ਜਗਜੀਤ ਸਿੰਘ ਬਲੱਗਣ, ਕਮਾਂਡੈਂਟ ਬਖਸ਼ੀਸ਼ ਸਿੰਘ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਹੈਡਮਾਸਟਰ ਰਣਬੀਰ ਚੰਦ, ਮਾਸਟਰ ਰਮੇਸ਼, ਰਾਮੇਸ਼ਵਰ ਜੋਸ਼ੀ, ਸ਼ਾਮ ਨਾਥ ਮਹਿਤਾ, ਲੈਬ ਟੈਕਨੀਸ਼ੀਅਨ ਸ਼ਾਮ ਮੁਰਾਰੀ ਸ਼ਰਮਾ, ਅਨਿਲ ਕੁਮਾਰ, ਸੋਹਣ ਲਾਲ ਰਾਜਪੂਤ, ਵਿਨੋਦ ਹੰਸ, ਸ਼੍ਰੀਮਤੀ ਦਰਸ਼ਨ ਕੌਰ, ਸ਼੍ਰੀਮਤੀ ਪੁਸ਼ਪਾ ਕੁਮਾਰੀ, ਸ਼੍ਰੀਮਤੀ ਚਾਂਦ ਰਾਣੀ, ਸਰਦਾਰਨੀ ਜਸਪਾਲ ਕੌਰ ਅਤੇ ਸ਼ਸ਼ੀ ਬਾਲਾ ਆਦਿ ਨੇ ਕੈਂਪ ਵਿੱਚ ਟੈਸਟ ਕਰਵਾਏ।

error: copy content is like crime its probhihated