Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਭਾਜਪਾ ਜਿਲ੍ਹਾ ਬਟਾਲਾ ਵਲੋਂ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਮੰਗਲਵਾਰ ਨੂੰ ਜੋਰਦਾਰ ਰੋੋਸ ਪ੍ਰਦਰਸ਼ਨ ਕੀਤਾ ਜਾਵੇਗਾ : ਹੀਰਾ ਵਾਲੀਆ

ਭਾਜਪਾ ਜਿਲ੍ਹਾ ਬਟਾਲਾ ਵਲੋਂ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਮੰਗਲਵਾਰ ਨੂੰ ਜੋਰਦਾਰ ਰੋੋਸ ਪ੍ਰਦਰਸ਼ਨ ਕੀਤਾ ਜਾਵੇਗਾ : ਹੀਰਾ ਵਾਲੀਆ

ਬਟਾਲਾ,( ਅਵਿਨਾਸ਼ ਸ਼ਰਮਾ)

ਭਾਜਪਾ ਵਰਕਰ ਵੱਲੋ ਕੁੰਭਕਰਨੀ ਨੀਂਦ ਸੁੱਤੇ ਪ੍ਰਸ਼ਾਸਨ ਨੂੰ ਜਗਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ

10 ਅਪ੍ਰੈਲ – ਭਾਰਤੀ ਜਨਤਾ ਪਾਰਟੀ ਜਿਲਾ ਬਟਾਲਾ ਵਲੋਂ ਸ਼ਹਿਰ ਵਿੱਚ ਖਰਾਬ ਹੋ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰਨ ਬਾਰੇ ਇਕ ਵਿਸ਼ੇਸ਼ ਮੀਟਿੰਗ ਭਾਜਪਾ ਜਿਲਾ ਬਟਾਲਾ ਦੇ ਦਫ਼ਤਰ ਵਿਚ ਕੀਤੀ ਗਈ। ਸ਼ਹਿਰ ਵਿੱਚ ਦਿਨ ਦਿਹਾੜੇ ਲੁੱਟ-ਖੋਹ, ਗੋਲੀ ਚੱਲਣ ਦੀਆਂ ਘਟਨਾਵਾਂ ਹੋ ਰਹੀਆ ਹਨ ਅਤੇ ਜਗਾਂ ਜਗਾਂ ਨਸ਼ਾ ਵਿਕ ਰਿਹਾ ਹੈ। ਭਾਰਤੀ ਜਨਤਾ ਪਾਰਟੀ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਵਾਰ-ਵਾਰ ਦੱਸਿਆ ਗਿਆ ਪਰੰਤੂ ਪੁਲਿਸ ਪ੍ਰਸ਼ਾਸਨ ਸ਼ਰਾਰਤੀ ਅਤੇ ਗੁੰਡਾ ਅਨਸਰਾਂ ਨੂੰ ਲੈ ਕੇ ਨਕੇਲ ਕੱਸਣ ਵਿੱਚ ਨਾਕਾਮ ਰਹੀ ਅਤੇ ਸੱਤਾਧਾਰੀ ਲੋਕਾਂ ਦੇ ਨਿਰਦੇਸ਼ਾ ਅਨੁਸਾਰ ਕੰਮ ਕਰ ਰਹੀ ਹੈ। ਗੁੰਡੇ ਅਨਸਰ ਸ਼ਹਿਰ ਵਿੱਚ ਸ਼ਰੇਆਮ ਘੁੰਮ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਸਥਿਤੀ ਬਹੁਤ ਖਰਾਬ ਹੈ ਪੁਲਿਸ ਪ੍ਰਸ਼ਾਸਨ ਵਾਰ-ਵਾਰ ਕਹਿਣ ਤੇ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ। ਅਗਰ ਕੋਈ ਸ਼ਿਕਾਇਤ ਕਰਵਾਉਣ ਥਾਣੇ ਵੀ ਜਾਂਦਾ ਹੈ ਤਾਂ ਉਸ ਨੂੰ ਫਟਕਾਰ ਲਗਾ ਕੇ ਭਜਾ ਦਿੱਤਾ ਜਾਂਦਾ ਹੈ। ਭਾਰਤੀ ਜਨਤਾ ਪਾਰਟੀ ਸਖ਼ਤੀ ਨਾਲ ਇਹਨਾਂ ਗੱਲਾਂ ਦੀ ਨਿਖੇਧੀ ਕਰਦੀ ਹੈ ਅਤੇ ਲੋਕਾਂ ਦੇ ਨਾਲ ਖੜੀ ਹੈ। ਲੋਕਾਂ ਨੂੰ ਕੇਂਦਰ ਸਰਕਾਰ ਵਲੋਂ ਮਿਲਣ ਵਾਲਾ 30 ਕਿਲੋਂ ਅਨਾਜ ਸਿਰਫ 27 ਕਿਲੋਂ ਦਿੱਤਾ ਜਾ ਰਿਹਾ ਹੈ ਅਤੇ ਸੱਤਾਧਾਰੀ ਪਾਰਟੀ ਦੇ ਲੋਕ ਗਰੀਬਾਂ ਦਾ ਹੱਕ ਮਾਰ ਕੇ ਆਪਣੇ ਚਹੇਤਿਆਂ ਨੂੰ ਅਨਾਜ਼ ਦੀਆਂ ਪਰਚੀਆਂ ਵੰਡ ਰਹੀ ਹੈ। ਭਾਰਤੀ ਜਨਤਾ ਪਾਰਟੀ ਲੋਕਾਂ ਨਾਲ ਧੱਕਾ ਕਦੀ ਨਹੀਂ ਹੋਣ ਦੇਵੇਗੀ ਅਤੇ ਉਹਨਾਂ ਨੂੰ ਬਣਦਾ ਹੱਕ ਦਿਵਾ ਕੇ ਸਾਹ ਲਵੇਗੀ। ਇਸ ਮੌਕੇ ਭਾਜਪਾ ਪ੍ਰਦੇਸ਼ ਕਾਰਜਕਾਰੀ ਮੈੈੈਂਬਰ ਭੂਸ਼ਨ ਬਜਾਜ, ਜਿਲਾ ਜਨਰਲ ਸਕੱਤਰ ਰੰਜਨ ਮਲਹੋਤਰਾ, ਰੌਸ਼ਨ ਲਾਲ, ਜਿਲਾ ਉਪ ਪ੍ਰਧਾਨ ਸ਼ਕਤੀ ਸ਼ਰਮਾ, ਕ੍ਰਿਸ਼ਨ ਬਲਦੇਵ ਸੂਰੀ, ਜਿਲਾ ਸਕੱਤਰ ਸਵਿੰਦਰ ਸਿੰਘ ਖਹਿਰਾ, ਨਵਨੀਤ ਅਬਰੋਲ, ਬਵਾਨੀ ਸਾਨਨ, ਰਾਧਾ ਰਾਣੀ, ਜਿਲਾ ਪ੍ਰੈਸ ਸਕੱਤਰ ਅਮਨ ਖੀਵਾ, ਜਿਲਾ ਕੈਸ਼ੀਅਰ ਅਸ਼ਵਨੀ ਮਹਾਜਨ, ਜਿਲਾ ਆਈ.ਟੀ ਇੰਚਾਰਜ ਸਤਿੰਦਰ ਸਿੰਘ, ਜਿਲਾ ਮੀਡੀਆ ਇੰਚਾਰਜ ਅਮਨਦੀਪ ਸਿੰਘ, ਜਿਲਾ ਓ.ਬੀ.ਸੀ ਮੋਰਚਾ ਪ੍ਰਧਾਨ ਰਾਕੇਸ਼ ਕੁਮਾਰ, ਸ਼ਹਿਰੀ ਮੰਡਲ ਪ੍ਰਧਾਨ ਪੰਕਜ ਸ਼ਰਮਾ, ਸਿਵਲ ਲਾਇਨ ਮੰਡਲ ਪ੍ਰਧਾਨ ਵਿਜੇ ਸ਼ਰਮਾ, ਸ਼ਹਿਰੀ ਜਨਰਲ ਸਕੱਤਰ ਪ੍ਰਦੀਪ ਸ਼ਰਮਾ, ਅਨਿਲ ਭੱਟੀ, ਸ੍ਰੀਕਾਂਤ, ਸਿਵਲ ਲਾਇਨ ਜਨਰਲ ਸਕੱਤਰ ਨੀਰਜ ਢੋਲਾ, ਗਰੇਸ਼ ਭੱਟੀ, ਤਿਲਕ ਰਾਜ ਆਦਿ ਹਾਜ਼ਰ ਸਨ।