Prime Punjab Times

Latest news
DAV ਪਬਲਿਕ ਸਕੂਲ ਵਿਖੇ ‘ਫਾਇਰਲੈੱਸ ਕੁਕਿੰਗ ਦੀ ਗਤੀਵਿਧੀ ਕਰਵਾਈ ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ
ADVERTISEMENT
You are currently viewing 250 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

250 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

10 ਅਪ੍ਰੈਲ : 250 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਸੰਨੀ ਪੁੱਤਰ ਅਸ਼ੋਕ ਕੁਮਾਰ ਵਾਸੀ ਵਾਰਡ ਨੰਬਰ 8 ਸਾਂਸੀਆਂ ਮੁਹੱਲਾ ਟਾਡਾ ਥਾਣਾ ਟਾਂਡਾ ਜਿਲ੍ਹਾ ਹੁਸ਼ਿ: ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ ਆਈ ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨੇ ਗਸਤ ਬਾ ਚੈਕਿੰਗ ਸੱਕੀ ਅਤੇ ਭੈੜੇ ਪੁਰਸਾ ਸੰਬੰਧੀ ਬਾ ਸਵਾਰੀ ਪ੍ਰਾਈਵੇਟ ਵਹੀਕਲਾ ਸਿਨਮਾ ਚੌਂਕ ਟਾਂਡਾ ਮੋਜੂਦ ਸੀ ਤਾਂ ਟਾਂਡਾ ਸਿਵਲ ਹਸਪਤਾਲ ਸਾਇਡ ਤੋਂ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਉਕਤ ਸੰਨੀ ਪੁੱਤਰ ਅਸ਼ੋਕ ਕੁਮਾਰ ਨੇ ਆਪਣੀ ਲੋਅਰ ਦੀ ਸੱਜੀ ਜੇਬ ਵਿੱਚੌ ਇੱਕ ਵਜਨਦਾਰ ਕਾਲੇ ਰੰਗ ਦਾ ਮੋਮੀ ਲਿਫਾਫਾ ਕੱਢ ਕੇ ਜਮੀਨ ਤੇ ਸੁੱਟ ਦਿੱਤਾ।ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੰਨੀ ਪੁੱਤਰ ਅਸ਼ੋਕ ਕੁਮਾਰ ਵਾਸੀ ਵਾਰਡ ਨੰਬਰ 8 ਸਾਂਸੀਆਂ ਮੁਹੱਲਾ ਟਾਡਾ ਥਾਣਾ ਟਾਂਡਾ ਜਿਲ੍ਹਾ ਹੁਸ਼ਿ: ਦੱਸਿਆ। ਜਿਸ ਦੇ ਵਜਨਦਾਰ ਕਾਲੇ ਰੰਗ ਦਾ ਮੋਮੀ ਲਿਫਾਫਾ ਜਮੀਨ ਤੋਂ ਚੱਕ ਕੇ ਖੋਲ ਕੇ ਚੈੱਕ ਕੀਤਾ ਤਾਂ ਉਸ ਵਿੱਚੋ 250 ਗ੍ਰਾਮ ਨਸ਼ੀਲਾ ਪਦਾਰਥ ਬਰਾਮ ਹੋਇਆ। ਜਿਸ ਤੇ ਮੁਕਦਮਾ ਦਰਜ ਕੀਤਾ ਗਿਆ।

error: copy content is like crime its probhihated