Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਗੜ੍ਹਦੀਵਾਲਾ (ਚੌਧਰੀ) 

11 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਫੈਸ਼ਨ-ਡਿਜਾਇਨਿੰਗ ਵਿਭਾਗ ਦੇ ਬੀ.ਐੱਸ-ਸੀ. ਫੈਸਨ ਡਿਜ਼ਾਇਨਿੰਗ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਪ੍ਰੋ. ਸ਼ਰਨਜੀਤ ਕੌਰ ਅਤੇ ਪ੍ਰੋ. ਨੇਹਾ ਦੀ ਅਗਵਾਈ ਵਿੱਚ ਰਿਹਾਨਾ ਇੰਡਸਟਰੀਜ਼, ਲੁਧਿਆਣਾ ਵਿਖੇ ਲਿਜਾਇਆ ਗਿਆ।ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਰਿਹਾਨਾ ਇੰਡਸਟਰੀਜ਼ ਦੇ ਪ੍ਰਬੰਧਕਾਂ ਤੋਂ ਫ਼ੈਸ਼ਨ- ਡਿਜ਼ਾਇਨਿੰਗ ਦੇ ਉਦਯੋਗ ਦੇ ਵਿਭਿੰਨ ਤਕਨੀਕੀ ਪੱਖਾਂ, ਇਸ ਖ਼ੇਤਰ ਵਿਚਲੀਆਂ ਸੰਭਾਵਨਾਵਾਂ ਅਤੇ ਵਰਤਮਾਨ ਸਮੇਂ ਵਿੱਚ ਇਸਦੀ ਦਸ਼ਾ ਬਾਰੇ ਬਹੁਤ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਇਸ ਟੂਰ ਦਾ ਵਿਦਿਆਰਥੀਆਂ ਨੇ ਬਹੁਤ ਅਨੰਦ ਮਾਣਿਆ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਟੂਰ ਸੰਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੇ ਟੂਰ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਦੇ ਹਨ। ਉਹਨਾਂ ਫੈਸ਼ਨ ਡਿਜਾਇਨਿੰਗ ਦੇ ਅਧਿਆਪਕਾਂ ਨੁੰ ਇਸ ਟੂਰ ਦਾ ਪ੍ਰਬੰਧ ਕਰਨ ਲਈ ਮੁਬਾਰਕਵਾਦ ਵੀ ਦਿੱਤੀ।