Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

12 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ-ਕਾਮ ਸਮੈਸਟਰ ਤੀਜਾ ਅਤੇ ਪੰਜਵਾਂ ਦੇ ਨਤੀਜੇ ਸ਼ਾਨਦਾਰ ਰਹੇ।ਬੀ-ਕਾਮ ਸਮੈਸਟਰ ਤੀਜਾ ਦੀ ਵਿਦਿਆਰਥਣ ਮੁਸਕਾਨ ਨੇ 443 ਅੰਕ, ਰਾਜਨਦੀਪ ਕੌਰ ਨੇ 435 ਅੰਕ ਅਤੇ ਬਲਜਿੰਦਰ ਕੌਰ ਨੇ 414 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਬੀ-ਕਾਮ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਤਰ੍ਰਣਵੀਰ ਕੌਰ 487 ਅੰਕ, ਅਨਮੋਲਪ੍ਰੀਤ ਕੌਰ ਨੇ 484 ਅੰਕ ਅਤੇ ਸੰਦੀਪ ਕੌਰ 475 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁੱਖੀ ਪ੍ਰੋ. ਗਗਨਦੀਪ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।