Prime Punjab Times

Latest news
ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ
ADVERTISEMENT
You are currently viewing ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 38 ਲੱਖ ਦੀ ਠੱਗੀ,ਇੱਕ ਨਾਮਜ਼ਦ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 38 ਲੱਖ ਦੀ ਠੱਗੀ,ਇੱਕ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

14 ਅਪ੍ਰੈਲ – ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 38 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ । ਕੁਲਦੀਪ ਸਿੰਘ ਵਾਸੀ ਡੇਹਰੀਵਾਲ ਦਰੋਗ਼ਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪੱਖੋਵਾਲ ਰੋਡ ਹਲਵਾਨਾਂ ਨੇ ਸਮਾਜ ਸੇਵੀ ਬਣ ਕੇ ਗਰੀਬ ਲੜਕੀਆਂ ਦੇ ਵਿਆਹ ਕਰਨ ਦੀ ਆੜ ਵਿੱਚ ਉਸ ਦੇ ਲੜਕੇ , ਮੇਜਰ ਸਿੰਘ ਪੁੱਤਰ ਅਜੀਤ ਸਿੰਘ , ਮੰਗਲ ਸਿੰਘ ਪੁੱਤਰ ਸੋਹਨ ਸਿੰਘ ਵਾਸੀਆਨ ਡੇਹਰੀਵਾਲ ਦਰੋਗ਼ਾ , ਸਹਾਇਕ ਸਬ ਇੰਸਪੈਕਟਰ ਅਮਰੀਕ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਸੁਲੱਖਣ ਸਿੰਘ ਦੇ ਬੱਚਿਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 38 ਲੱਖ ਦੀ ਠੱਗੀ ਮਾਰ ਕੇ ਧੋਖਾਧੜੀ ਕੀਤੀ ਹੈ । ਸਬ ਇੰਸਪੈਕਟਰ ਗੁਰਦੀਪ ਸਿੰਘ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਕੁਲਦੀਪ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਮਨਜੀਤ ਸਿੰਘ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।