Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ (PPT NEWS) 

* ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
* ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ

14 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।