Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਬਬੇਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਖਾਲਸਾ ਸਾਜਣਾ ਦਿਵਸ

ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਬਬੇਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਖਾਲਸਾ ਸਾਜਣਾ ਦਿਵਸ

ਫਗਵਾੜਾ ( ਲਾਲੀ ਦਾਦਰ )

* ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਕੀਤਾ ਇਸ਼ਨਾਨ

14 ਅਪ੍ਰੈਲ : ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਾਤਸ਼ਾਹੀ ਸਤਵੀਂ ਪਿੰਡ ਬਬੇਲੀ ਤਹਿਸੀਲ ਫਗਵਾੜਾ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਤੇ ਸੰਗਰਾਂਦ ਦਾ ਦਿਹਾੜਾ ਪ੍ਰਬੰਧਕਾਂ ਵਲੋਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਦੀ ਰਸਮ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹੈਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਹਜੂਰੀ ਢਾਡੀ ਜੱਥਾ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਪ੍ਰਤਾਪ ਸਿੰਘ ਪਦਮ ਅਤੇ ਸਾਥੀਆਂ ਨੇ ਢਾਡੀ ਵਾਰਾਂ ਰਾਹੀਂ ਖਾਲਸਾ ਪੰਥ ਦੇ ਸੁਨਹਿਰੀ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਐਸ.ਜੀ.ਪੀ.ਸੀ. ਮੈਂਬਰ ਸਰਵਣ ਕੁਲਾਰ ਤੋਂ ਇਲਾਵਾ ਕਮੇਟੀ ਪ੍ਰਧਾਨ ਬਲਦੇਵ ਸਿੰਘ, ਕੁੰਦਨ ਸਿੰਘ ਅਤੇ ਰਣਜੀਤ ਸਿੰਘ ਖਾਲਸਾ ਨੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ, ਸੰਗਰਾਂਦ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਸੰਗਤਾਂ ਨੇ ਸਮਾਗਮ ਦੌਰਾਨ ਭਰਵੀਂ ਹਾਜਰੀ ਲਗਵਾਈ ਗਈ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਢਾਡੀ ਵਾਰਾਂ ਰਾਹੀਂ ਸਿੱਖ ਪੰਥ ਦਾ ਸੁਨਿਹਰੀ ਇਤਿਹਾਸ ਸਰਵਣ ਕੀਤਾ। ਪ੍ਰਬੰਧਕਾਂ ਵਲੋਂ ਪ੍ਰਮੁਖ ਸ਼ਖਸੀਅਤਾਂ, ਸੇਵਾਦਾਰਾਂ ਤੇ ਸਹਿਯੋਗੀਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਸਮਾਗਮ ਦੌਰਾਨ ਚਾਹ ਪਕੌੜਿਆਂ ਦੀ ਸੇਵਾ ਅਤੇ ਗੁਰੂ ਘਰ ਕਾ ਲੰਗਰ ਅਤੁਟ ਵਰਤਿਆ ਗਿਆ। ਇਸ ਮੌਕੇ ਬੀਬੀ ਰਾਜਵਿੰਦਰ ਕੌਰ ਸਰਪੰਚ, ਗੁਰਦੀਪ ਸਿੰਘ, ਦਵਿੰਦਰ ਸਿੰਘ ਗੋਲਡੀ ਉੱਚਾ ਪਿੰਡ, ਰਾਜਿੰਦਰ ਸਿੰਘ, ਸਰਬਜੋਤ ਸਿੰਘ, ਚਰਨਜੀਤ ਸਿੰਘ, ਅਮਰੀਕ ਸਿੰਘ, ਬਲਵਿੰਦਰ ਕੌਰ, ਸਰਬਜੀਤ ਕੌਰ, ਜਰਨੈਲ ਸਿੰਘ, ਮੇਜਰ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ, ਕੁਲਬੀਰ ਸਿੰਘ, ਪਰਮਜੀਤ ਸਿੰਘ, ਪਲਦੀਪ ਸਿੰਘ, ਗੁਰਮੀਤ ਸਿੰਘ ਉੱਚਾ ਪਿੰਡ, ਜਸਵਿੰਦਰ ਸਿੰਘ ਰਾਮਪੁਰ ਸੁੰਨੜਾ, ਬਲਜੀਤ ਕੌਰ, ਉਂਕਾਰ ਸਿੰਘ, ਰਮਨਦੀਪ ਕੌਰ, ਪ੍ਰਭਦੀਪ ਕੌਰ, ਰਾਜਾ ਸਿੰਘ ਮੂਸਾਪੁਰ, ਗੁਰਮੀਤ ਸਿੰਘ ਰਾਣੀਪੁਰ, ਉਪਕਾਰ ਜੀਤ ਸਿੰਘ ਦੁੱਗਾ, ਰਸ਼ਪਾਲ ਸਿੰਘ ਉੱਚਾ ਪਿੰਡ, ਹਰਨੇਕ ਸਿੰਘ ਦੁੱਗਾਂ, ਜੋਗਿੰਦਰ ਸਿੰਘ ਉੱਚਾ ਪਿੰਡ, ਗੁਰਚਰਨ ਸਿੰਘ ਮੂਸਾਪੁਰ, ਸੋਢੀ ਸਿੰਘ ਉੱਚਾ ਪਿੰਡ, ਦਵਿੰਦਰ ਸਿੰਘ, ਗੁਰਦਿਆਲ ਸਿੰਘ, ਸੰਤੋਖ ਸਿੰਘ ਆਦਿ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜਰ ਸਨ।

ਕੈਪਸ਼ਨ- ਪਿੰਡ ਬਬੇਲੀ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੇ ਦ੍ਰਿਸ਼।

error: copy content is like crime its probhihated