Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਦੇਸ਼ ਦੀ ਏਕਤਾ ਨੂੰ ਇੱਕ ਸੂਤਰ ‘ਚ ਪਰੋਣ ਲਈ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਵਿਸ਼ੇਸ਼ ਯੋਗਦਾਨ : ਕੁੱਲ ਹਿੰਦ ਖੇਤ ਮਜਦੂਰ ਯੂਨੀਅਨ

ਦੇਸ਼ ਦੀ ਏਕਤਾ ਨੂੰ ਇੱਕ ਸੂਤਰ ‘ਚ ਪਰੋਣ ਲਈ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਵਿਸ਼ੇਸ਼ ਯੋਗਦਾਨ : ਕੁੱਲ ਹਿੰਦ ਖੇਤ ਮਜਦੂਰ ਯੂਨੀਅਨ

ਗੜ੍ਹਦੀਵਾਲਾ (ਚੌਧਰੀ) 
15 ਅਪ੍ਰੈਲ : ਅੱਜ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਸ਼ਾਖਾ ਪੰਡੋਰੀ ਅਟਵਾਲ ਵੱਲੋਂ ਲੰਬੜਦਾਰ ਮਲਕੀਤ ਸਿੰਘ ਦੀ ਅਗਵਾਈ ਹੇਠ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।ਇਸ ਮੌਕੇ ਬੋਲਦਿਆਂ ਰਿਟਾ. ਪ੍ਰਿੰਸੀਪਲ ਸੇਵਾ ਸਿੰਘ, ਪ੍ਰਿੰਸੀਪਲ ਸਰਵਣ ਕੁਮਾਰ ਨੇ ਬੋਲਦਿਆਂ ਕਿਹਾ ਬਾਬਾ ਸਾਹਿਬ ਸਾਡੇ ਸਬਿਧਾਨ ਦੇ ਨਿਰਮਾਤਾ ਸਨ। ਉਨ੍ਹਾਂ ਨੇ ਦੇਸ਼ ਦੀ ਏਕਤਾ ਨੂੰ ਇੱਕ ਮਾਲਾ ਵਿਚ ਪਰੋ ਕੇ  ਭਾਰਤ ‘ਚ ਇੱਕ ਵੱਡੇ ਲੋਕਤੰਤਰ ਦਾ ਇਤਿਹਾਸ ਸਿਰਜ ਦਿੱਤਾ । ਉਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕੀਤਾ, ਤੇ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਅਧਿਕਾਰ ਦੇਣ ਲਈ ਇਕਜੁੱਟਤਾ ਨਾਲ ਕੰਮ ਕੀਤਾ। ਉਹ ਇਕ ਮਹਾਨ ਸਖਸ਼ੀਅਤ ਸਨ। ਸਾਨੂੰ ਉਨ੍ਹਾਂ ਦੇ ਦਰਸਾਏ ਰਸਤੇ ਤੇ ਚੱਲ ਕੇ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੀ ਸਿੱਖਿਆ ਉਹ ਸ਼ੇਰਨੀ ਦਾ ਦੁੱਧ ਹੈ ਜੋ ਉਸ ਨੂੰ ਪੀ ਲੈਂਦਾ ਹੈ, ਉਹ ਦਹਾੜਦਾ ਹੈ ।ਅੱਜ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲਿਆਂ ਵਿੱਚ ਪੰਚ ਅਮਰਜੀਤ ਕੌਰ, ਕਮਲਜੀਤ ਕੌਰ, ਲਖਵਿੰਦਰ ਸਿੰਘ, ਸਿਮਰਨ ਸਿੰਘ, ਜਗਦੀਪ ਕੁਮਾਰ, ਪ੍ਰਭਲੀਨ ਕੌਰ,ਜਸਨੂਰ ਕੌਰ, ਕਮਲਜੀਤ ਕੌਰ, ਹਰਪ੍ਰੀਤ ਕੌਰ ਆਦਿ ਹਾਜਰ ਸਨ।
error: copy content is like crime its probhihated