Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਣਪਛਾਤੇ ਚੋਰਾਂ ਨੇ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਅਣਪਛਾਤੇ ਚੋਰਾਂ ਨੇ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਫਗਵਾੜਾ  ( ਲਾਲੀ ਦਾਦਰ )

* ਚੋਰੀ ਦੀਆਂ ਵੱਧਦੀਆਂ ਵਾਰਦਾਤਾਂ ਨੂੰ ਲੈ ਕੇ ਦੁਕਾਨਦਾਰਾਂ ‘ਚ ਖੌਫ

15 ਅਪ੍ਰੈਲ : ਥਾਣਾ ਰਾਵਲਪਿੰਡੀ ਅਧੀਨ ਆਉਂਦੇ ਪੇਂਡੂ ਖੇਤਰਾਂ ਵਿਚ ਚੋਰਾਂ ਦਾ ਖੌਫ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਸੰਗਤਪੁਰ ਬੱਸ ਸਟੈਂਡ ਦੇ ਨਜਦੀਕ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਦਰਮਿਆਨੀ ਰਾਤ ਸਮੇਂ ਮੇਜਰ ਸਿੰਘ ਫੌਜੀ ਟੈਂਟ ਹਾਉਸ ਅਤੇ ਬੋਬੀ ਡਿਜੀਟਲ ਸਟੂਡੀਓ ਦੀਆਂ ਕੰਧਾਂ ਪਾੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਸ ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ਪੀੜ੍ਹਤ ਦੁਕਾਨਦਾਰ ਅਨਿਲ ਕੁਮਾਰ ਮਾਲਕ ਬੋਬੀ ਡਿਜੀਟਲ ਸਟੂਡੀਓ ਨੇ ਦੱਸਿਆ ਕਿ ਉਸਦੇ ਸਟੂਡੀਓ ਵਿੱਚੋ ਇਕ ਕੰਧ ਵਾਲਾ ਪੱਖਾ ਅਤੇ ਕੁੱਝ ਨਗਦੀ ਚੋਰੀ ਹੋਈ ਹੈ ਜਦਕਿ ਟੈਂਟ ਹਾਉਸ ਵਿਚੋਂ ਭਾਰੀ ਸਮਾਨ ਤੋੜੀ ਗਈ ਕੰਧ ਰਾਹੀਂ ਲੈ ਕੇ ਜਾਣ ਵਿਚ ਚੋਰ ਨਾਕਾਮ ਰਹੇ। ਉਹਨਾਂ ਦੱਸਿਆ ਕਿ ਇਸ ਮਾਰਕਿਟ ਵਿਚ ਪਿਛਲੇ ਇਕ ਸਾਲ ਦੌਰਾਨ ਚਾਰ-ਪੰਜ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ ਜਿਸ ਨੂੰ ਲੈ ਕੇ ਸਮੂਹ ਦੁਕਾਨਦਾਰ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ। ਉਹਨਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਰਾਤ ਸਮੇਂ ਪੇਂਡੂ ਇਲਾਕਿਆਂ ਵਿਚ ਪੁਲਿਸ ਦੀ ਰੈਗੁਲਰ ਗਸ਼ਤ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕ ਸੁਖਾਵੇਂ ਮਾਹੌਲ ਵਿਚ ਰਹਿ ਸਕਣ।
ਕੈਪਸ਼ਨ- ਪਿੰਡ ਸੰਗਤਪੁਰ ਵਿਖੇ ਚੋਰਾਂ ਵਲੋਂ ਇਕ ਦੁਕਾਨ ਦੀ ਦੀਵਾਰ ਵਿਚ ਕੀਤਾ ਸੁਰਾਖ ਅਤੇ ਜਾਣਕਾਰੀ ਦਿੰਦੇ ਹੋਏ ਪੀੜ੍ਹਤ ਦੁਕਾਨਦਾਰ ਅਨਿਲ ਕੁਮਾਰ ਮੇਹਲੀਆਣਾ ਤੇ ਹੋਰ।