Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਹੋਣਹਾਰ ਵਿਦਿਆਰਥੀ ਜੁਝਾਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਸਨਮਾਨਿਤ 

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਹੋਣਹਾਰ ਵਿਦਿਆਰਥੀ ਜੁਝਾਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਸਨਮਾਨਿਤ 

ਗੜ੍ਹਦੀਵਾਲਾ (ਚੌਧਰੀ) 

17 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੇ ਹੋਣਹਾਰ ਵਿਦਿਆਰਥੀ ਜੁਝਾਰ ਸਿੰਘ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿੱਚ ਵਾਈਸ ਚਾਂਸਲਰ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਡਾ ਰੋਹਿਤ ਕੁਮਾਰ ਸ਼ਰਮਾ ਵੱਲੋਂ ਯੂਨੀਵਰਸਿਟੀ ਕਲਰ ਅਤੇ ਸੋਨ ਤਮਗਾ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗੀਤ ਵਿਭਾਗ ਦੇ ਮੁਖੀ ਪ੍ਰੋ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਜੁਝਾਰ ਸਿੰਘ ਨੇ ਇਸ ਸਾਲ ਜ਼ੋਨਲ ਯੁਵਕ ਮੇਲੇ ਵਿੱਚ ਪ੍ਰਕਸ਼ਨ ਅਤੇ ਇੰਡੀਅਨ ਆਰਕੈਸਟਰਾ ਵਿਚੋਂ ਪਹਿਲਾ ਸਥਾਨ, ਫੋਕ ਆਰਕੈਸਟਰਾ ਵਿਚੋਂ ਦੂਜਾ ਸਥਾਨ, ਅਤੇ ਕਲੀ,ਸ਼ਬਦ ਅਤੇ ਗਰੁੱਪ ਸੌਂਗ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਤਰ ਯੁਵਕ ਮੇਲੇ ਵਿੱਚ ਪਰਕਸ਼ਨ ਵਿੱਚ ਪਹਿਲਾ ਸਥਾਨ ਅਤੇ ਇੰਡੀਅਨ ਆਰਕੈਸਟਰਾ ਵਿਚ ਵਿਅਕਤੀਗਤ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਬਾਅਦ ਸਟੇਟ ਪੱਧਰ ਤੇ ਅੰਤਰ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਕਾਲਜ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ ਜਸਪਾਲ ਸਿੰਘ ਇਸ ਵਿਦਿਆਰਥੀ ਨੂੰ ਕਾਲਜ ਵਿੱਚ ਸਨਮਾਨਿਤ ਕੀਤਾ ਅਤੇ ਅਗੇ ਤੋਂ ਵੀ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਕਰਦੇ ਰਹਿਣ ਲਈ ਸਖ਼ਤ ਮਿਹਨਤ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਜਸਪਾਲ ਸਿੰਘ ਨੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ ਗੁਰਪਿੰਦਰ ਸਿੰਘ ਅਤੇ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ ਮਲਕੀਤ ਸਿੰਘ, ਪ੍ਰੋ ਸੰਜੀਵ ਸਿੰਘ, ਪ੍ਰੋ ਦਵਿੰਦਰ ਕੁਮਾਰ, ਪ੍ਰੋ ਕਮਲਜੀਤ ਕੌਰ ਹਾਜ਼ਰ ਸਨ।

ਫੋਟੋ ਵਿੱਚ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਜੁਝਾਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ।

error: copy content is like crime its probhihated