Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਕੀਲਾਂ ਦੇ ਨਵ-ਨਿਰਮਿਤ ਚੈਂਬਰਾਂ ਨਾਲ ਉਨ੍ਹਾਂ ਦੀ ਕਾਰਜ ਕੁਸ਼ਲਤਾ ’ਚ ਆਵੇਗਾ ਨਿਖ਼ਾਰ : ਬ੍ਰਮ ਸ਼ੰਕਰ ਜਿੰਪਾ

ਵਕੀਲਾਂ ਦੇ ਨਵ-ਨਿਰਮਿਤ ਚੈਂਬਰਾਂ ਨਾਲ ਉਨ੍ਹਾਂ ਦੀ ਕਾਰਜ ਕੁਸ਼ਲਤਾ ’ਚ ਆਵੇਗਾ ਨਿਖ਼ਾਰ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਨਵੇਂ ਜ਼ਿਲ੍ਹਾ ਕੋਰਟ ਕੰਪਲੈਕਸ ’ਚ ਵਕੀਲਾਂ ਦੇ ਨਵ-ਨਿਰਮਿਤ ਚੈਂਬਰਾਂ ਦਾ ਕੀਤਾ ਉਦਘਾਟਨ
–ਕਿਹਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਪੂਰਾ

17 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਬਣੇ ਨਵੇਂ ਕੋਰਟ ਕੰਪਲੈਕਸ ਨਾਲ ਵਕੀਲਾਂ ਦੇ ਕੰਮਕਾਜ਼ ਵਿਚ ਕਾਫ਼ੀ ਵਧੀਆ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਨਾਲ ਹੁਸ਼ਿਆਰਪੁਰ ਵਾਸੀਆਂ ਦਾ ਜਿਥੇ ਮਾਣ ਵਧਿਆ ਹੈ, ਉਥੇ ਵਕੀਲਾਂ ਅਤੇ ਲੋਕਾਂ ਨੂੰ ਪੁਰਾਣੇ ਕੋਰਟ ਕੰਪਲੈਕਸ ਵਿਚ ਆਏ ਦਿਨ ਆਉਣ ਵਾਲੀਆਂ ਦਿੱਕਤਾਂ ਤੋਂ ਨਿਜ਼ਾਤ ਮਿਲੀ ਹੈ। ਉਹ ਅੱਜ ਨਵੇਂ ਕੋਰਟ ਕੰਪਲੈਕਸ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਸਮਾਰੋਹ ਦੌਰਾਨ ਵਕੀਲਾਂ ਦੇ ਨਵੇਂ ਚੈਂਬਰਾਂ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਐਡਵੋਕੇਟ ਇੰਦਰਪਾਲ ਸਿੰਘ ਧੰਨਾ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਆਰ. ਪੀ ਧੀਰ ਤੋਂ ਇਲਾਵਾ ਹੋਰ ਜੁਡੀਸ਼ੀਅਲ ਅਧਿਕਾਰੀ ਅਤੇ ਬਾਰ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਇਸ ਭਵਨ ਦੇ ਨਿਰਮਾਣ ਨਾਲ ਵਕੀਲਾਂ ਦੀ ਕਾਰਜ ਕੁਸ਼ਲਤਾ ਵਿਚ ਨਿਖ਼ਾਰ ਆਵੇਗਾ ਅਤੇ ਉਨ੍ਹਾਂ ਦੇ ਕੰਮ ਕਰਨ ਦੀ ਸਮਰੱਥਾ ਵਧੇਗੀ, ਜਿਸ ਦਾ ਬਿਨਾਂ ਸੰਕੋਚ ਵਕੀਲਾਂ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਕਾਫ਼ੀ ਲਾਭ ਪਹੁੰਚੇਗਾ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਸੁਣਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਮੰਗ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 60.28 ਕਰੋੜ ਰੁਪਏ ਦੀ ਲਾਗਤ ਨਾਲ 14 ਏਕੜ 10 ਮਰਲੇ ਏਰੀਏ ਵਿਚ ਬਣਾਈ 6 ਲਿਫਟਾਂ ਵਾਲੇ ਇਸ ਪੰਜ ਮੰਜ਼ਿਲਾ ਕੰਪਲੈਕਸ ਵਿਚ 17 ਕੋਰਟ ਰੂਮ, ਇਕ ਬੱਚਿਆਂ ਦਾ ਕੋਰਟ ਰੂਮ, ਇਕ ਏ. ਡੀ. ਆਰ ਸੈਂਟਰ, ਜੁਡੀਸ਼ੀਅਲ ਸੇਵਾ ਕੇਂਦਰ, ਵਕੀਲਾਂ ਲਈ ਬਾਰ ਰੂਮ ਅਤੇ ਲਾਇਬ੍ਰੇਰੀ ਦੀ ਵਿਸ਼ੇਸ਼ ਵਿਵਸਥਾ ਹੈ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ, ਜਨਰਲ ਸਕੱਤਰ ਐਡਵੋਕੇਟ ਡੀ. ਐਸ ਗਰੇਵਾਲ, ਐਡਵੋਕੇਟ ਅਮਰਜੋਤ ਸਿੰਘ ਸੈਣੀ, ਐਡਵੋਕੇਟ ਵਿਸ਼ਾਲ ਨੰਦਾ, ਐਡਵੋਕੇਟ ਅਮਿਤ ਠਾਕੁਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।