Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 9662 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 9662 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਹੁਸ਼ਿਆਰਪੁਰ (ਬਿਊਰੋ) 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁਕੀ ਫ਼ਸਲ ਹੀ ਮੰਡੀਆਂ ’ਚ ਲਿਆਉਣ ਦੀ ਕੀਤੀ ਅਪੀਲ

18 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਬੀਤੀ ਸ਼ਾਮ ਤੱਕ ਆਈ 13,254 ਮੀਟ੍ਰਿਕ ਟਨ ਕਣਕ ਵਿਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 9662 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 3441 ਮੀਟ੍ਰਿਕ ਟਨ, ਮਾਰਕਫੈਡ ਵਲੋਂ 1694, ਪਨਸਪ ਵਲੋਂ 1404, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 2882 ਅਤੇ ਵਪਾਰੀਆਂ ਵਲੋਂ 241 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਵਿਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

error: copy content is like crime its probhihated