Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸੀ ਆਈ ਸਟਾਫ ਨੂੰ ਮਿਲੀ ਵੱਡੀ ਕਾਮਯਾਬੀ, 24 ਸਾਲਾਂ ਨੌਜਵਾਨ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਸੀ ਆਈ ਸਟਾਫ ਨੂੰ ਮਿਲੀ ਵੱਡੀ ਕਾਮਯਾਬੀ, 24 ਸਾਲਾਂ ਨੌਜਵਾਨ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਬਟਾਲਾ  ( ਅਵਿਨਾਸ਼ ਸ਼ਰਮਾ)

ਕਾਬੂ ਕੀਤੇ ਨੌਜ਼ਵਾਨ ਤੇ ਪਹਿਲਾਂ ਵੀ ਦਰਜ਼ ਹਨ 3 ਕੇਸ

19 ਅਪ੍ਰੈਲ : ਸੀ.ਆਈ.ਏ ਸਟਾਫ ਬਟਾਲਾ ਨੇ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ.ਸਟਾਫ ਬਟਾਲਾ ਦੇ ਇੰਚਾਰਜ ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਅਤੇ ਐਸ.ਪੀ.ਡੀ ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸੁਖਚੈਨ ਮਸੀਹ ਵਾਸੀ ਸੰਗਤੂਵਾਲ, ਜਿਸ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਸੀ, ਹੁਣ ਜੇਲ੍ਹ ਵਿੱਚੋਂ ਬਾਹਰ ਆਇਆ ਹੈ ਅਤੇ ਉਸ ਦੇ ਕੋਲ ਨਾਜਾਇਜ਼ ਹਥਿਆਰਾਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਨੇ ਸੁਖਚੈਨ ਮਸੀਹ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀ ਕੋਲੋਂ ਇੱਕ ਪਿਸਤੌਲ 32 ਬੋਰ ਦੇਸੀ ਮੈਗਜ਼ੀਨ ਸਮੇਤ 5 ਜਿੰਦਾ ਰੌਂਦ ਅਤੇ 315 ਬੋਰ ਦਾ ਦੇਸੀ ਕੱਟਾ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਖਿਲਾਫ਼ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਤੇ ਏ ਐਸ ਆਈ ਰਸ਼ਪਾਲ ਸਿੰਘ,ਏ ਐਸ ਆਈ ਅਨਿਲ ਕੁਮਾਰ,ਐਚ ਸੀ ਗਗਨ ਸ਼ਰਮਾ ਅਤੇ ਕਾਂਸਟੇਬਲ ਲਵਪ੍ਰੀਤ ਮੌਕੇ ਤੇ ਹਾਜਰ ਸਨ।