Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਾਲ 2023-24 ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਦਿੱਤੀ ਜਾਵੇਗੀ 10 ਫੀਸਦੀ ਰਿਬੇਟ : ਕੋਮਲ ਮਿੱਤਲ

ਸਾਲ 2023-24 ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਦਿੱਤੀ ਜਾਵੇਗੀ 10 ਫੀਸਦੀ ਰਿਬੇਟ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 
20 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਲਦੇ ਸਾਲ 2023-24 ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਦੀ ਰਿਬੇਟ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਜਮ੍ਹਾਂ ਕਰਵਾਉ ਅਤੇ 10 ਫੀਸਦੀ ਦੇ ਰਿਬੇਟ ਦਾ ਲਾਭ ਉਠਾਉ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੀ.ਆਈ.ਐਸ ਸਰਵੇ ਦੌਰਾਨ ਹਰ ਪ੍ਰਾਪਰਟੀ ਨੂੰ ਯੁ.ਆਈ.ਡੀ. ਨੰਬਰ ਜਾਰੀ ਕੀਤੇ ਗਏ ਹਨ, ਉਨ੍ਹਾਂ ਨੰਬਰਾਂ ਨੂੰ ਟੈਕਸ ਜਮ੍ਹਾਂ ਕਰਵਾਉਣ ਸਮੇਂ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੈਸ਼ ਕਾਊਟਰ ’ਤੇ ਸਿਸਟਮ ਵਿਚ ਅਪਡੇਟ ਕਰਵਾਇਆ ਜਾਵੇ।