Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ (ਬਿਊਰੋ) 

20 ਅਪ੍ਰੈਲ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਨਾਲ ਸਨ। ਇਸ ਦੌਰਾਨ ਜੇਲ੍ਹ ਵਿਚ ਬੰਦ ਕੈਦੀ/ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਤੇ ਮਰੀਜਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸੇ ਤਰ੍ਹਾਂ ਜੇਲ੍ਹ ਅੰਦਰ ਕੈਦੀਆ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਲਿਆ ਗਿਆ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਅਨੁਰਾਗ ਕੁਮਾਰ ਆਜ਼ਾਦ ਸੁਪਰਡੈਂਟ ਕੇਂਦਰੀ ਜੇਲ੍ਹ, ਤੇਜਪਾਲ ਸਿੰਘ ਡਿਪਟੀ ਸੁਪਰਡੈਂਟ, ਅਮ੍ਰਿੰਤਪਾਲ ਡਿਪਟੀ ਸੁਪਰਡੈਂਟ ਕੇਂਦਰੀ ਜੇਲ੍ਹ ਅਤੇ ਪਵਨ ਕੁਮਾਰ ਪੀ.ਐਲ.ਵੀ ਹਾਜ਼ਰ ਸਨ।