Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਭ੍ਰਿਸ਼ਟਾਚਾਰ ਦੇ ਹਰ ਮਾਮਲੇ ਦੀ ਹੋਵੇਗੀ ਜਾਂਚ, ਨਹੀਂ ਬਖਸ਼ੇ ਜਾਣਗੇ ਭ੍ਰਿਸ਼ਟਾਚਾਰੀ : ਬ੍ਰਮ ਸ਼ੰਕਰ ਜਿੰਪਾ

ਭ੍ਰਿਸ਼ਟਾਚਾਰ ਦੇ ਹਰ ਮਾਮਲੇ ਦੀ ਹੋਵੇਗੀ ਜਾਂਚ, ਨਹੀਂ ਬਖਸ਼ੇ ਜਾਣਗੇ ਭ੍ਰਿਸ਼ਟਾਚਾਰੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਨੇ ਨਗਰ ਨਿਗਮ ’ਚ ਪਿਛਲੀ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦੇ ਮਾਮਲੇ ’ਚ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

21 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਨੀਤੀ ਨਾਲ ਕੰਮ ਕਰ ਰਹੀ ਹੈ। ਇਸ ਲਈ ਹਰ ਭ੍ਰਿਸ਼ਟ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਭਾਵੇਂ ਉਹ ਕੋਈ ਰਾਜਸੀ ਵਿਅਕਤੀ ਹੋਵੇ ਜਾਂ ਵੱਡਾ ਅਧਿਕਾਰੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਪਿਛਲੇ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਸਬੰਧ ਵਿਚ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਕਿ ਦੋਸ਼ੀ ਕੋਈ ਵੀ ਕਿਉਂ ਨਾ ਹੋਵੇ, ਉਸ ਦੇ ਖਿਲਾਫ਼ ਜਾਂਚ ਕਰਕੇ ਸਖਤ ਕਾਰਵਾਈ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੀ ਜਨਤਾ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਸੂਬੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਸ਼ਵਾਸ ਇਸ ਲਈ ਜਤਾਇਆ ਹੈ ਕਿਉਂਕਿ ਸਾਡੀ ਸਰਕਾਰ ਕੱਟੜ ਇਮਾਨਦਾਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਜਾਂ ਕਿਸੇ ਵੀ ਵਿਭਾਗ ਵਿਚ ਕੋਈ ਭ੍ਰਿਸ਼ਟਾਚਾਰ ਦਾ ਮਾਮਲਾ ਕਿਸੇ ਦੇ ਧਿਆਨ ਵਿਚ ਆਉਂਦਾ ਹੈ, ਤਾਂ ਬਿਨਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸੰਪਰਕ ਕਰੇ ਜਾਂ ਲਿਖਤ ਸ਼ਿਕਾਇਤ ਦੇਵੇ, ਤਾਂ ਜੋ ਭ੍ਰਿਸ਼ਟਾਚਾਰੀ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਭ੍ਰਿਸ਼ਟਾਚਾਰੀ ਚਾਹੇ ਕੋਈ ਵੀ ਹੋਵੇ, ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।