Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜਾਬ ਸਰਕਾਰ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੋਂ ਰੇਤ ਦੀ ਭਰਾਈ ਦੇ ਕਾਰਜ ਦੀ ਕਰਵਾਈ ਸ਼ੁਰੂਆਤ

–ਜ਼ਿਲ੍ਹੇ ਦੀਆਂ ਚਾਰ ਥਾਵਾਂ ਤੋਂ ਰੇਤ ਦੀ ਭਰਾਈ ਦਾ ਕਾਰਜ ਹੋਇਆ ਸ਼ੁਰੂ

–ਜ਼ਿਲ੍ਹਾ ਵਾਸੀ ਬਿਨਾਂ ਕਿਸੇ ਮਸ਼ੀਨਰੀ ਦੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਪ੍ਰਾਪਤ ਕਰ ਸਕਣਗੇ ਰੇਤ

21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਭਾਅ ’ਤੇ ਰੇਤ ਮੁਹੱਈਆ ਕਰਵਾਏ ਜਾਣ ਦੇ ਫੈਸਲੇ ਨੂੰ ਅੱਜ ਹੁਸ਼ਿਆਰਪੁਰ ਵਿਚ ਲਾਗੂ ਕਰ ਦਿੱਤਾ ਗਿਆ। ਇਸ ਤਹਿਤ ਜ਼ਿਲ੍ਹੇ ਵਿਚ ਅੱਜ ਚਾਰ ਰੇਤ ਖੱਡਾਂ ਤੋਂ ਬਿਨਾਂ ਮਕੈਨੀਕਲ ਮਸ਼ੀਨਰੀ ਦੀ ਮਦਦ ਨਾਲ ਰੇਤ ਭਰਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਬੱਸੀ ਗੁਲਾਮ ਹੁਸੈਨ, ਮਹਿਲਾਂਵਾਲੀ ਅਤੇ ਡਗਾਣਾ ਕਲਾਂ ਦੀਆਂ ਖੱਡਾਂ ਤੋਂ ਇਸ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਘੁਕਰੇਵਾਲ ਤੋਂ ਵੀ ਰੇਤ ਭਰਾਈ ਦਾ ਕੰਮ ਅੱਜ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਮਕਾਨ ਅਤੇ ਹੋਰ ਨਿਰਮਾਣ ਕਾਰਜਾਂ ਲਈ ਸਸਤੇ ਭਾਅ ’ਤੇ ਰੇਤ ਮਿਲਣੀ ਯਕੀਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਧ ਲਾਭ ਉਨ੍ਹਾਂ ਮਜ਼ਦੂਰਾਂ ਨੂੰ ਮਿਲੇਗਾ ਜਿਨ੍ਹਾਂ ਨੂੰ ਰੇਤ ਭਰਾਈ ਰਾਹੀਂ ਰੋਜ਼ਗਾਰ ਮੁਹੱਈਆ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅੱਜ ਸ਼ੁਰੂ ਹੋਈਆਂ ਰੇਤ ਖੱਡਾਂ ਤੋਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਰੇਤ ਭਰੀ ਜਾਵੇਗੀ ਅਤੇ ਰੇਤ ਭਰਨ ਲਈ ਕੋਈ ਕਰੇਨ ਜਾਂ ਜੇ.ਸੀ.ਬੀ. ਵਰਗੀ ਮਸ਼ੀਨਰੀ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ ਅਤੇ ਭਰਾਈ ਦਾ ਸਾਰਾ ਕੰਮ ਹੱਥੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਰਾਈ ਦੀ ਲੇਬਰ ਵੀ ਵਾਹਨ ਚਾਲਕ ਦੀ ਆਪਣੀ ਹੋਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਪੱਸ਼ਟ ਆਦੇਸ਼ ਹਨ ਕਿ ਜ਼ਿਲ੍ਹੇ ਵਿਚ ਅਧਿਕਾਰਤ ਰੇਤ ਖੱਡਾਂ ਨੂੰ ਛੱਡ ਕੇ ਹੋਰ ਕਿਤੋਂ ਵੀ ਰੇਤ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਅਧਿਕਾਰਤ ਖੱਡਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਤੈਅ ਸਮੇਂ ਤੋਂ ਬਾਅਦ ਨਾ ਤਾਂ ਰੇਤ ਭਰਨ ਦੀ ਆਗਿਆ ਦਿੱਤੀ ਜਾਵੇ ਅਤੇ ਨਾ ਹੀ ਰੇਤ ਭਰਨ ਮੌਕੇ ਮਸ਼ੀਨਰੀ ਦੀ ਵਰਤੋਂ ਕਰਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਰੇਤ ਮਾਫ਼ੀਏ ਦਾ ਸਫਾਇਆ ਕਰ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਇਸ ਮੌਕੇ ਐਸ.ਡੀ.ਐਮ. ਪ੍ਰੀਤ ਇੰਦਰ ਬੈਂਸ, ਐਕਸੀਅਨ ਡਰੇਨੇਜ ਐਸ.ਐਸ ਰੰਧਾਵਾ, ਐਸ.ਡੀ.ਓ ਸੰਦੀਪ ਕੁਮਾਰ, ਮਾਈਨਿੰਗ ਇੰਸਪੈਕਟਰ ਮਨਿੰਦਰ ਸਿੰਘ, ਮਨਪ੍ਰੀਤ ਸਿੰਘ, ਐਡਵੋਕੇਟ ਅਮਰਜੋਤ ਸਿੰਘ ਸੈਣੀ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।