Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਐਨ.ਪੀ.ਐਸ.ਦੀ ਕਟੌਤੀ ਬੰਦ ਨਾ ਹੋਣ ਕਾਰਨ ਮੁਲਾਜਮਾਂ ‘ਚ ਭਾਰੀ ਰੋਸ : ਪ੍ਰਿੰਸ ਗੜ੍ਹਦੀਵਾਲਾ*

*ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਐਨ.ਪੀ.ਐਸ.ਦੀ ਕਟੌਤੀ ਬੰਦ ਨਾ ਹੋਣ ਕਾਰਨ ਮੁਲਾਜਮਾਂ ‘ਚ ਭਾਰੀ ਰੋਸ : ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਚੌਧਰੀ) 

22 ਅਪ੍ਰੈਲ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਅਕਤੂਬਰ 2022 ਵਿੱਚ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਵੱਖ-ਵੱਖ ਮੀਡੀਆ ਰਾਹੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ ਸੀ ਤੇ ਕਿਹਾ ਸੀ ਕਿ ਪੁਰਾਣੀ ਪੈਨਸ਼ਨ ਇਨ ਬਿਨ ਲਾਗੂ ਕੀਤੀ ਜਾਵੇਗੀ। ਪੰਜਾਬ ਤੋਂ ਬਾਅਦ ਹਿਮਾਚਲ ਦੀ ਸਰਕਾਰ ਨੇ ਐਲਾਨ ਕੀਤਾ ਤੇ ਨਾਲ ਹੀ ਤੁਰੰਤ ਲਾਗੂ ਵੀ ਕਰ ਦਿੱਤੀ । ਪਰ ਪੰਜਾਬ ਸਰਕਾਰ ਵੱਲੋਂ ਇਸ ਐਲਾਨ ਦੇ ਸਿਆਸੀ ਲਾਹੇ ਲੈਣ ਵਿਚ ਤਾਂ ਕੋਈ ਕਸਰ ਨਹੀਂ ਛੱਡੀ ਪਰ ਲਾਗੂ ਕਰਨ ਦੀ ਗੰਭੀਰਤਾ ਨਹੀਂ ਵਿਖਾਈ ਗਈ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਹੁਣ ਤੱਕ ਸਿਰਫ ਕਮੇਟੀਆਂ ਬਣਾਉਣ ਤੱਕ ਹੀ ਸੀਮਤ ਰਹੀ ਹੈ ਅਤੇ ਟਾਲਮਟੋਲ ਕਰ ਰਹੀ ਹੈ ।ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਿਆਸੀ ਬਦਲਾਅ ਲਿਆ ਕੇ ਸਰਕਾਰ ਇਸ ਲਈ ਚੁਣੀ ਸੀ ਕਿ ਮਸਲੇ ਤੱਤਪਰਤਾ ਨਾਲ ਨਿਬੇੜੇ ਜਾਣਗੇ ਪਰ ਸੱਤਾ ਵਿਚ ਆਉਣ ਤੋਂ ਬਾਅਦ ਇਹ ਸਰਕਾਰ ਕੁੰਭਕਰਨ ਦੀ ਨੀਂਦ ਸੌਂ ਗਈ ਜਾਪਦੀ ਹੈ। ਇਸ ਸਬੰਧੀ ਨਰਾਜ਼ ਮੁਲਾਜ਼ਮ 23 ਅਪ੍ਰੈਲ ,30 ਅਪ੍ਰੈਲ ਅਤੇ 7 ਮਈ ਨੂੰ ਪੰਜਾਬ ਯੂ .ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਪੰਜਾਬ ਭਰ ਤੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ । ਜਲੰਧਰ ਜ਼ਿਲ੍ਹੇ ਵਿੱਚ ਝੰਡਾ ਮਾਰਚ ਕਰਕੇ ਆਪਣਾ ਰੋਸ ਜ਼ਾਹਰ ਕਰਨਗੇ ਤਾਂ ਜੋ ਪੰਜਾਬ ਸਰਕਾਰ ਕੁੰਭਕਰਨ ਦੀ ਨੀਂਦ ਤੋਂ ਜਾਗ ਪਵੇ ਅਤੇ ਐਨ. ਪੀ. ਐਸ. ਦੀ ਕਟੌਤੀ ਬੰਦ ਕਰਕੇ ਜੀ. ਪੀ. ਐਫ. ਦੇ ਨੰਬਰ ਤੁਰੰਤ ਅਲਾਟ ਕਰੇ ।