Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਿਉਂਸਪਲ ਕੌਂਸਲ ਗੜ੍ਹਦੀਵਾਲਾ ਵਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਮਿਉਂਸਪਲ ਕੌਂਸਲ ਗੜ੍ਹਦੀਵਾਲਾ ਵਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

22 ਅਪ੍ਰੈਲ : ਵਿਸ਼ਵ ਧਰਤੀ ਦਿਵਸ ਤੇ ਅੱਜ ਮਿਉਂਸਪਲ ਕੌਂਸਲ ਗੜ੍ਹਦੀਵਾਲਾ ਵਲੋਂ ਈ ਓ ਸਿਮਰਨਜੀਤ ਢੀਂਡਸਾ ਦੀ ਯੋਗ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਵਾਸੀਆਂ ਨੂੰ ਆਪਣੇ ਘਰ ਦੇ ਗਿੱਲੇ ਕੂੜੇ ਤੋਂ ਖਾਦ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ਜੈਵਿਕ ਖਾਦ ਦੀ ਸਟਾਲ ਲਗਾਈ ਗਈ ਹੈ। ਜਿਸ ਰਾਹੀਂ ਸੀ ਐਫ ਤਿ੍ਪਤਾ ਦੇਵੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਤੁਸੀਂ ਆਪਣੇ ਘਰ ਦੇ ਗਿੱਲੇ ਕੂੜੇ ਤੋਂ ਤੁਸੀਂ ਆਪਣੇ ਘਰ ਵਿਚ ਹੀ ਇਹ ਖਾਦ ਬਣਾ ਕੇ ਆਪਣੇ ਫਲਾਂ, ਫ਼ੁੱਲਾਂ ਅਤੇ ਸਬਜ਼ੀਆਂ ਦੇ ਵਿਚ ਪਾ ਕੇ ਜੈਵਿਕ ਫ਼ਲ, ਸਬਜ਼ੀਆਂ ਉੱਗਾ ਸਕਦੇ ਹੋ। ਜਿਸ ਨਾਲ ਘਰ ਦੇ ਗਿੱਲੇ ਕੂੜੇ ਨੂੰ ਘਰ ਵਿੱਚ ਹੀ ਜੈਵਿਕ ਖਾਦ ਬਣਾ ਕੇ ਮੁੜ ਵਰਤੋਂ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇ 40 ਕਿਲੋ ਖਾਦ ਵੇਚੀ ਗਈ।ਇਸ ਤੋਂ ਇਲਾਵਾ ਇੱਕ ਸਮੇਂ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।ਇਹ ਇੱਕ ਸਾਰਿਆਂ ਵਲੋਂ ਉਪਰਾਲਾਂ ਹੈ ਧਰਤੀ ਅਤੇ ਕੁਦਰਤ ਨੂੰ ਬਚਾਉਣ ਲਈ।
ਇਸ ਮੌਕੇ ਸੈਨੀਟੇਸ਼ਨ ਇੰਚਾਰਜ ਸੰਦੀਪ ਕੁਮਾਰ,ਸੁਪਰਵਾਈਜ਼ਰ ਸ਼ਾਮ ਲਾਲ ਜੀ, ਅਤੇ ਸਫ਼ਾਈ ਕਰਮਚਾਰੀ ਵੀ ਹਾਜ਼ਰ ਸਨ ।