Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ.ਆਈ.ਟੀ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਪ੍ਰਿੰਸੀਪਲ ਡਾ.ਸ਼ਬਨਮ ਕੌਰ        

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ.ਆਈ.ਟੀ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਪ੍ਰਿੰਸੀਪਲ ਡਾ.ਸ਼ਬਨਮ ਕੌਰ        

ਦਸੂਹਾ (ਚੌਧਰੀ) 

24 ਅਪ੍ਰੈਲ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਐਲਾਨਿਆ ਗਿਆ। ਜਿਸ ਵਿੱਚ ਆਈ.ਟੀ ਵਿਭਾਗ ਦੇ ਬੀ.ਐਸ.ਸੀ.ਆਈ.ਟੀ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਐਸ.ਸੀ.ਆਈ.ਟੀ ਤੀਸਰੇ ਸਮੈਸਟਰ ਦੀ ਵਿਦਿਆਰਥਣ ਪ੍ਰਭਜੋਤ ਸਪੁੱਤਰੀ ਨਿਰਮਲ ਸਿੰਘ (ਐਸ.ਜੀ.ਪੀ.ਏ 8.70) ਨੇ ਪਹਿਲਾ ਸਥਾਨ, ਪਿੰਕੀ ਦੇਵੀ ਸਪੁੱਤਰੀ ਓਮ ਰਾਜ (ਐਸ.ਜੀ.ਪੀ.ਏ 8.35) ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਮਨੀਸ਼ਾ ਰਾਜੂ ਸਪੁੱਤਰੀ ਜਗਜੀਵਨ ਰਾਮ (ਐਸ.ਜੀ.ਪੀ.ਏ 8.00) ਅਤੇ ਮੀਨਾਕਸ਼ੀ ਸਪੁੱਤਰੀ ਜਗੀਰ ਸਿੰਘ (ਐਸ.ਜੀ.ਪੀ.ਏ 8.00) ਨੇ ਤੀਸਰੇ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੋਧ ਕੌਰ, ਅਮਨਪ੍ਰੀਤ ਕੌਰ, ਅਨੀਤਾ ਰਾਣੀ ਅਤੇ ਜਸਵਿੰਦਰ ਕੌਰ ਆਦਿ ਹਾਜ਼ਰ ਸਨ।

error: copy content is like crime its probhihated