Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡਿਪਟੀ ਕਮਿਸ਼ਨਰ ਵਲੋਂ ਸਨਅਤਾਂ ਵਿੱਚ ਮੈਨਪਾਵਰ ਅਤੇ ਹੁਨਰ ਗੈਪ ਦੀ ਘਾਟ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵਲੋਂ ਸਨਅਤਾਂ ਵਿੱਚ ਮੈਨਪਾਵਰ ਅਤੇ ਹੁਨਰ ਗੈਪ ਦੀ ਘਾਟ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਹੁਸ਼ਿਆਰਪੁਰ (ਬਿਊਰੋ) 

24 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸੈਕਟਰਾਂ ਜਿਵੇਂ ਮੈਨੂਫੈਕਚਰਿੰਗ, ਸਰਵਿਸ, ਖੇਤੀਬਾੜੀ ਅਤੇ ਅਨ—ਆਰਗੋਨਾਈਜ਼ਡ ਸੈਕਟਰ ਵਿੱਚ ਸੰਭਾਵਿਤ ਮੈਨਪਾਵਰ ਦੀ ਮੰਗ ਨੂੰ ਜਾਨਣ ਅਤੇ ਲੋੜੀਂਦੇ ਹੁਨਰ ਨੂੰ ਪਹਿਚਾਨਣ ਲਈ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧੀਨ ਆਉਂਦੀਆਂ ਵੱਖ-ਵੱਖ ਸਨਅਤਾਂ ਤੋਂ ਅਸਾਮੀਆਂ ਇਕੱਤਰ ਕਰਨ ਅਤੇ ਹੁਨਰ ਗੈਪ ਦੀ ਘਾਟ ਨੂੰ ਜਾਨਣ ਲਈ ਸਨਅਤਾਂ ਨਾਲ ਰਾਬਤਾ ਕਾਇਮ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਦੇ ਅਧੀਨ ਆਉਂਦੇ ਅਦਾਰਿਆਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਭਰਤੀ ਦੀ ਅਗੇਤੀ ਸੂਚਨਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਦੇਣੀ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਨੌਕਰੀਆਂ ਮੁਹੱਈਆ ਕਰਵਾਈਆ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਅਦਾਰਿਆਂ ਦੁਆਰਾ ਇਕੱਤਰ ਕੀਤੀਆਂ ਜਾਣ ਵਾਲੀਆਂ ਅਸਾਮੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ‘ਡੀਬੀਈਈ ਆਨਲਾਈਨ’ ‘ਤੇ ਚੜ੍ਹਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਅਸਾਮੀਆਂ ਦੇ ਮੌਕਿਆਂ ਲਈ ਅਪਲਾਈ ਕਰਕੇ ਰੋਜ਼ਗਾਰ ਪ੍ਰਾਪਤ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ, ਕਰੀਅਰ ਕਾਂਊਂਸਲਰ ਅਦਿੱਤਿਆ ਰਾਣਾ, ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ, ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ, ਲੀਡ ਜ਼ਿਲ੍ਹਾ ਮੈਨੇਜਰ ਤਰਸੇਮ ਸਿੰਘ ਪੁਰੇਵਾਲ,  ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ, ਨਿਰੂਪਾ ਰਾਮਪਾਲ, ਡਾ. ਰਾਕੇਸ਼ ਮਹਿਤਾ, ਨਵਕਿਰਨ ਸਿੱਧੂ, ਅਮਰੀਕ ਸਿੰਘ, ਮਹਿੰਦਰ ਸਿੰਘ, ਰਮਨ ਭਾਰਤੀ, ਗੁਰਿੰਦਰ ਸਿੰਘ, ਗੁਰਜੰਟ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਫੋਟੋ ਕੈਪਸ਼ਨ:  ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਤੇ ਹੋਰ ।

error: copy content is like crime its probhihated