Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਵਲੋਂ ਏਸ਼ੀਅਨ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ  ਲਈ ਚੁਣੀ ਗਈ ਅਕਸ਼ਿਤਾ ਸ਼ਰਮਾ ਨੂੰ 1 ਲੱਖ ਰੁਪਏ ਦਾ ਚੈਕ ਭੇਂਟ

ਕੈਬਨਿਟ ਮੰਤਰੀ ਜਿੰਪਾ ਵਲੋਂ ਏਸ਼ੀਅਨ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ  ਲਈ ਚੁਣੀ ਗਈ ਅਕਸ਼ਿਤਾ ਸ਼ਰਮਾ ਨੂੰ 1 ਲੱਖ ਰੁਪਏ ਦਾ ਚੈਕ ਭੇਂਟ

ਹੁਸ਼ਿਆਰਪੁਰ (ਬਿਊਰੋ) 

24 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ  ਜਿੰਪਾ ਵਲੋਂ ਏਸ਼ੀਅਨ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ  ਲਈ ਚੁਣੀ ਗਈ ਹੁਸ਼ਿਆਰਪੁਰ ਦੀ ਧੀ ਅਕਸ਼ਿਤਾ ਸ਼ਰਮਾ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕੀਤਾ ਗਿਆ। ਹੁਸ਼ਿਆਰਪੁਰ ਦੇ ਜਗਤਪੁਰਾ ਦੀ ਰਹਿਣ ਵਾਲੇ ਅਨਿਲ ਸ਼ਰਮਾ ਦੀ ਬੇਟੀ ਅਕਸ਼ਿਤਾ ਸ਼ਰਮਾ ਨੂੰ ਚੈਂਪੀਅਨਸ਼ਿਪ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਥੋਂ ਦੀ ਧੀ ਹਾਂਗਝੂ (ਚੀਨ) ਵਿਖੇ 25 ਤੋਂ 29 ਅਪ੍ਰੈਲ 2023 ਤੱਕ ਹੋਣ ਜਾ ਰਹੀ ਏਸ਼ੀਅਨ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ  ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਲਈ ਕੁਰਾਸ਼ ਐਸੋਸੀਏਸ਼ਨ ਆਫ ਇੰਡੀਆ ਵਲੋਂ ਬੀਤੇ ਮਾਰਚ ਮਹੀਨੇ ਭਗਵਤੀ ਸਟੇਡੀਅਮ ਜੰਮੂ ਵਿਖੇ ਟਰਾਇਲ ਹੋਏ ਸਨ, ਜਿਨ੍ਹਾਂ ਵਿੱਚ ਅਕਸ਼ਿਤਾ ਸ਼ਰਮਾ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਇਸ ਚੈਂਪੀਅਨਸ਼ਿਪ ਲਈ ਆਪਣੀ ਸੀਟ ਪੱਕੀ ਕੀਤੀ।

ਕੈਪਸ਼ਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ  ਜਿੰਪਾ ਏਸ਼ੀਅਨ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ  ਲਈ ਚੁਣੀ ਗਈ ਹੁਸ਼ਿਆਰਪੁਰ ਦੀ ਧੀ ਅਕਸ਼ਿਤਾ ਸ਼ਰਮਾ ਨੂੰ 1 ਲੱਖ ਰੁਪਏ ਦਾ ਚੈਕ ਭੇਟ ਕਰਦੇ ਹੋਏ।