Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜੀਟੀ ਰੋਡ ‘ਤੇ ਬੇਕਾਬੂ ਟਰੱਕ ਦੀ ਫੇਟ ਨਾਲ ਇਕ ਦੀ ਮੌਤ, ਦੋ ਜਖਮੀ

ਜੀਟੀ ਰੋਡ ‘ਤੇ ਬੇਕਾਬੂ ਟਰੱਕ ਦੀ ਫੇਟ ਨਾਲ ਇਕ ਦੀ ਮੌਤ, ਦੋ ਜਖਮੀ

ਫਗਵਾੜਾ (ਲਾਲੀ ਦਾਦਰ )

24 ਅਪ੍ਰੈਲ : ਸਥਾਨਕ ਜੀਟੀ ਰੋਡ ‘ਤੇ ਸ਼ੁਗਰ ਮਿਲ ਚੌਕ ਦੇ ਨਜਦੀਕ ਸੋਮਵਾਰ ਤੜਕਸਾਰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਮੋਟਰਸਾਇਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦੇ ਪਿੱਛੇ ਬੈਠੇ ਨੌਜਵਾਨ ਸਮੇਤ ਦੋ ਜਣੇ ਇਸ ਹਾਦਸੇ ਵਿਚ ਗੰਭੀਰ ਜਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਬਜਰੀ ਦਾ ਭਰਿਆ ਹੋਇਆ ਇਕ ਟਰੱਕ ਨੰਬਰ ਪੀਬੀ 35 ਕਿਯੂ 4442 ਲੁਧਿਆਣਾ ਜਾ ਰਿਹਾ ਸੀ ਤਾਂ ਅਚਾਨਕ ਟਰੱਕ ਬੇਕਾਬੂ ਹੋਣ ਨਾਲ ਇਸ ਚਪੇਟ ਵਿਚ ਦੋ ਮੋਟਰਸਾਇਕਲ ਆ ਗਏ। ਥਾਣਾ ਸਿਟੀ ਫਗਵਾੜਾ ਦੇ ਐਸ.ਐਚ.ਓ. ਅਮਨਦੀਪ ਕੁਮਾਰ ਨੇ ਦੱਸਿਆ ਕਿ ਮਿ੍ਰਤਕ ਦੀ ਪਹਿਚਾਣ ਅਮੀਨ ਭੱਟੀ ਵਾਸੀ ਲੇਬਰ ਕਲੋਨੀ ਫਗਵਾੜਾ ਦੇ ਰੂਪ ਵਿਚ ਹੋਈ ਹੈ ਜੋ ਕਿ ਸਥਾਨਕ ਸਿਵਲ ਹਸਪਤਾਲ ਵਿਚ ਨਾਈਟ ਡਿਊਟੀ ਕਰਕੇ ਆਪਣੇ ਘਰ ਜਾ ਰਿਹਾ ਸੀ। ਉਸਦੇ ਮੋਟਰਸਾਇਕਲ ਦੇ ਪਿੱਛੇ ਬੈਠੇ ਸਿਵਲ ਹਸਪਤਾਲ ਸਟਾਫ ਦੇ ਕ੍ਰਮਚਾਰੀ ਕੁਲਦੀਪ ਕੁਮਾਰ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਸਿਵਲ ਹਸਪਤਾਲ ਫਗਵਾੜਾ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਕ ਹੋਰ ਮੋਟਰਸਾਇਕਲ ਸਵਾਰ ਅਜੇ ਕੁਮਾਰ ਪੁੱਤਰ ਅਮਰਜੀਤ ਵਾਸੀ ਖੰਗੂੜਾ ਵੀ ਇਸ ਬੇਕਾਬੂ ਟਰੱਕ ਦੀ ਫੇਟ ਦਾ ਸ਼ਿਕਾਰ ਹੋ ਕੇ ਜਖਮੀ ਹੋਇਆ ਹੈ ਜਿਸ ਨੂੰ ਜਲੰਧਰ ਰੈਫਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਟਰੱਕ ਨੂੰ ਕਬਜੇ ਵਿਚ ਲੈ ਕੇ ਡਰਾਈਵਰ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਖਬਰ ਲਿਖੇ ਜਾਣ ਤਕ ਪੁਲਿਸ ਤਫਤੀਸ਼ ਦਾ ਦੌਰ ਜਾਰੀ ਸੀ।
ਤਸਵੀਰ 002, ਕੈਪਸ਼ਨ- ਫਗਵਾੜਾ ਦੇ ਜੀਟੀ ਰੋਡ ਤੇ ਬੇਕਾਬੂ ਹੋ ਕੇ ਪਲਟਿਆ ਟਰੱਕ।