Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 2 ਕਿਲੋ 411 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਕਾਬੂ

2 ਕਿਲੋ 411 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਕਾਬੂ

ਗੁਰਦਾਸਪੁਰ( ਅਸ਼ਵਨੀ )

25 ਅਪ੍ਰੈਲ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋ ਦੋ ਵਿਅਕਤੀਆਂ ਨੂੰ 2 ਕਿੱਲੋ 411 ਗ੍ਰਾਮ ਗ੍ਰਾਮ ਹੈਰੋਇਨ ਅਤੇ 35 ਸੋ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਪ੍ਰਭਜੋਤ ਸਿੰਘ ਪੁੱਤਰ ਉੱਧਮ ਸਿੰਘ ਵਾਸੀ ਪਿੰਡ ਸ਼ਾਹਪੁਰ ਅਫਗਾਨਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਰਾਹੀਂ ਦੱਸਿਆ ਕਿ ਉਸ ਦੀ ਜ਼ਮੀਨ ਪਿੰਡ ਸ਼ਾਹਪੁਰ ਅਫਗਾਨਾ ਵਿੱਚ ਹੈ ਜਿਸ ਵਿੱਚ ਕਣਕ ਦੀ ਬਿਜਾਈ ਕੀਤੀ ਹੋਈ ਹੈ ਬੀਤੇ ਦਿਨ ਉਹ ਕਨਕ ਦੀ ਵਾਢੀ ਕੰਬਾਈਨ ਨਾਲ ਕਰਵਾ ਰਿਹਾ ਸੀ ਤਾਂ ਵੇਖਿਆ ਕਿ ਇਕ ਪੀਲੇ ਰੰਗ ਦੀ ਟੇਪ ਪੈਕਿੰਗ ਜ਼ਿਸ ਉੱਪਰ ਕੁੰਡੀ ਲੋਹਾ ਛੱਲਾ ਵੇਖਿਆ ਜੋ ਕਿਸੇ ਵਿਅਕਤੀ ਵੱਲੋ ਉਸ ਦੇ ਖੇਤ ਵਿੱਚ ਸੁੱਟਿਆ ਹੋਇਆ ਸੀ ਇਸ ਪੈਕਿਟ ਸ਼ੱਕੀ ਹੋਣ ਤੇ ਇਸ ਬਾਰੇ ਪੁਲਿਸ ਸਟੇਸ਼ਨ ਦੋਰਾਂਗਲਾ ਵਿੱਖੇ ਸੂਚਿਤ ਕੀਤਾ ਜਿਸ ਤੇ ਤਫਤੀਸ਼ੀ ਅਫ਼ਸਰ ਭੁਪਿੰਦਰ ਸਿੰਘ ਸਹਾਇਕ ਸਬ ਇੰਸਪੈਕਟਰ ਨੇ ਸਮੇਤ ਪੁਲਿਸ ਪਾਰਟੀ ਮੋਕਾ ਤੇ ਪੁੱਜ ਕੇ ਬ੍ਰਾਮਦ ਪੈਕਿਟ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਮੁੱਖ ਅਫਸਰ ਪੁਲਿਸ ਸਟੇਸ਼ਨ ਦੋਰਾਂਗਲਾ ਅਤੇ ਸਹਾਇਕ ਪੁਲਿਸ ਕਪਤਾਨ ਦੀਨਾ ਨਗਰ ਦੀ ਹਾਜ਼ਰੀ ਵਿੱਚ ਪੈਕਟ ਦਾ ਤੋਲ ਕੀਤਾ ਤਾਂ 2 ਕਿੱਲੋ 4 ਸੋ ਗ੍ਰਾਮ ਹੋਇਆ ਇਸ ਨੂੰ ਕਬਜ਼ੇ ਵਿੱਚ ਲੈ ਕੇ ਨਾਮਾਲੂਮ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।
ਸਹਾਇਕ ਸਬ ਇੰਸਪੈਕਟਰ ਬਲਜਿੰਦਰ ਸਿੰਘ ਸੀ ਆਈ ਏ ਸਟਾਫ ਗੁਰਦਾਸਪੁਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਝਾਵਰ ਮੋੜ ਬੱਬਰੀ ਨਜ਼ਦੀਕ ਫਲਾਈ ਉਵਰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਸੋਰਵ ਪੁੱਤਰ ਮਨਜੀਤ ਸਿੰਘ ਵਾਸੀ ਗੁਰਦਾਸਪੁਰ ਅਤੇ ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਦਵਿੰਦਰ ਸਿੰਘ ਵਾਸੀ ਝਾਵਰ ਨੂੰ ਸ਼ੱਕ ਪੈਣ ਉਪਰ ਮੋਟਰ-ਸਾਈਕਲ ਨੰਬਰ ਪੀ ਬੀ 06 ਏ ਡੀ 2056 ਸਮੇਤ ਕਾਬੂ ਕਰਕੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਉਕਤ ਪਾਸੋਂ ਬ੍ਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 11 ਗ੍ਰਾਮ ਹੈਰੋਇਨ ਅਤੇ 35 ਸੋ ਰੁਪਏ ਡਰੱਗ ਮਨੀ ਬਰਾਮਦ ਹੋਈ ।