Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ: ਬ੍ਰਮ ਸ਼ੰਕਰ ਜਿੰਪਾ

ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਜ਼ਿੰਪਾ ਨੇ ਵੱਖ-ਵੱਖ ਵਾਰਡਾਂ ‘ਚ 94 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਬਨਣ ਵਾਲੀਆਂ  ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

25 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੀ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਹ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਵਾਰਡਾਂ ਦੇ ਕੌਂਸਲਰ ਵੀ ਹਾਜ਼ਰ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ 94,14,062 ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਵਿੱਚ ਵਾਰਡ ਨੰਬਰ 8 ਵਿੱਚ 21,22,988 ਰੁਪਏ, ਵਾਰਡ ਨੰਬਰ 12 ਵਿੱਚ 21,71,294 ਰੁਪਏ, ਵਾਰਡ ਨੰਬਰ 13 ਵਿੱਚ 15,41,173 ਰੁਪਏ ਅਤੇ ਵਾਰਡ ਨੰਬਰ 6 ਅਤੇ 11 ਵਿੱਚ 13,80,060 ਰੁਪਏ ਦੀ ਲਾਗਤ ਨਾਲ ਗਲੀਆਂ ਬਣਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਫੈਸਲੇ ਲਏ ਹਨ, ਜਿਨ੍ਹਾਂ ਵਿੱਚ 600 ਯੂਨਿਟ ਮੁਫਤ ਬਿਜਲੀ, ਨੌਜਵਾਨਾਂ ਨੂੰ ਨੌਕਰੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਮ ਆਦਮੀ ਕਲੀਨਿਕ ਖੋਲ੍ਹਣੇ ਅਤੇ ਹੁਸ਼ਿਆਰਪੁਰ ਵਿੱਚ ਸਰਕਾਰੀ ਮੈਡੀਕਲ ਕਾਲਜ ਆਦਿ ਸ਼ਾਮਲ ਹਨ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਮੁਖੀ ਰਾਮ, ਸੰਦੀਪ ਚੇਚੀ, ਜਸਪਾਲ ਸਿੰਘ ਚੇਚੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।