Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ

ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ

ਪਠਾਨਕੋਟ (ਅਵਿਨਾਸ਼ ਸ਼ਰਮਾ)

ਅਸੀਂ ਮਲੇਰੀਆ ਦੇ ਖ਼ਾਤਮੇ ਵੱਲ ਵੱਧ ਰਹੇ ਹਾਂ, ਇਸ ਲਈ ਮਲੇਰੀਆ ਦੀ ਬੀਮਾਰੀ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ:–ਡਾ ਵਿਨੇ ਜਮਵਾਲ

25 ਅਪ੍ਰੈਲ : ਸਿਵਲ ਸਰਜਨ ਪਠਾਨਕੋਟ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਦੇ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਵਿਨੇ ਜਮਵਾਲ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਅਤੇ ਇਸ ਅਧੀਨ ਸਾਰੇ ਸਿਹਤ ਸੈਂਟਰਾ ਵਿਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਜਿਸ ਦੌਰਾਨ ਵੱਖ ਵੱਖ ਸਕੂਲਾਂ ਵਿਚ ਬੱਚਿਆਂ ਨੂੰ ਮਲੇਰੀਆ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ ਤੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਮਾਇਗ੍ਰੇਟਰੀ ਅਬਾਦੀ ਦਾ ਫੀਵਰ ਸਰਵੇ ਕਰ ਕੇ ਉਹਨਾਂ ਨੂੰ ਵੀ ਮਲੇਰੀਆ ਸਬੰਧੀ ਜਾਗਰੂਕ ਕੀਤਾ ਗਿਆ। ਸੀ ਐਚ ਸੀ ਨਰੋਟ ਜੈਮਲ ਸਿੰਘ ਵਿਖੇ ਸੰਬੋਧਨ ਕਰਦਿਆਂ ਡਾ ਵਿਨੇ ਜਮਵਾਲ ਨੇ ਦੱਸਿਆ ਕਿ ਅਸੀਂ ਮਲੇਰੀਆ ਦੇ ਖਾਤਮੇ ਵੱਲ ਵੱਧ ਰਹੇ ਹਾਂ ਇਸ ਲਈ ਮਲੇਰੀਆ ਦੀ ਬੀਮਾਰੀ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ,ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ। ਇਸ ਲਈ ਆਪਣੇ ਘਰਾਂ ਜਾਂ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਹਰ ਐਤਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜ ਦੀ ਬੈਕ ਸਾਈਡ ਦੀ ਟ੍ਰੇਅ, ਗਮਲੇ ,ਪੰਛੀਆਂ ਦੇ ਪਾਣੀ ਵਾਲੇ ਬਰਤਨ, ਪਾਣੀ ਵਾਲੇ ਡਰੰਮ ਆਦਿ ਸੁਕਾ ਕੇ ਦੁਬਾਰਾ ਭਰੇ ਜਾਣ। ਕੱਪਡ਼ੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਕੱਟ ਨਾ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰੋ। ਇਸ ਮੌਕੇ ਡਾ ਰੀਨਾ ,ਡਾ ਸਤਿਆਰਥ ,ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ,ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ , ਹੈਲਥ ਇੰਸਪੈਕਟਰ ਕੁਲਵਿੰਦਰ ਸਿੰਘ,ਬੀ ਈ ਈ ਜਸਵੀਰ ਸਿੰਘ, ਸ਼ਕਤੀ ਗੋਪਾਲ, ਜਸਪਾਲ ਸਿੰਘ ,ਵਿਨੋਦ ਕੁਮਾਰ, ਐਲ ਐਚ ਵੀ ਰਮਨ ਲਤਾ , ਸਟਾਫ ਨਰਸ ਸੁਮਨ ਆਦਿ ਹਾਜ਼ਰ ਸਨ ।

error: copy content is like crime its probhihated