Prime Punjab Times

Latest news
ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ
ADVERTISEMENT
You are currently viewing ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਤਲਵੰਡੀ ਭਰਥ, ਬਟਾਲਾ (ਅਵਿਨਾਸ਼) 

ਸ਼ਹੀਦ ਦੇ ਮਹਾਨ ਬਲੀਦਾਨ ਸਾਹਮਣੇ ਇਸ ਮਾਲੀ ਮਦਦ ਨੂੰ ਨਿਮਾਣੀ ਜਿਹੀ ਪਹਿਲਕਦਮੀ ਦੱਸਿਆ

ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਂ ਉਤੇ ਰੱਖਣ, 73.50 ਲੱਖ ਰੁਪਏ ਨਾਲ ਸਟੇਡੀਅਮ ਦਾ ਨਿਰਮਾਣ ਤੇ ਧਰਮਸ਼ਾਲਾ ਨੂੰ ਨਵਾਂ ਰੂਪ ਦੇਣ ਦਾ ਕੀਤਾ ਐਲਾਨ

26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਇੱਥੇ ਬੁੱਧਵਾਰ ਨੂੰ ਸ਼ਹੀਦ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਨੇ ਸ਼ਹੀਦ ਦੇ ਇਸ ਮਹਾਨ ਬਲੀਦਾਨ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਸਿਪਾਹੀ ਹਰਕ੍ਰਿਸ਼ਨ ਸਿੰਘ ਦਾ ਕਰਜ਼ਦਾਰ ਹੈ, ਜਿਸ ਨੇ ਦੇਸ਼ ਤੇ ਲੋਕਾਂ ਦੀ ਸੁਰੱਖਿਆ ਕਰਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।

ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਹਥਿਆਰਬੰਦ ਦਸਤਿਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਇਸ ਨਿਮਾਣੀ ਜਿਹੀ ਕੋਸ਼ਿਸ਼ ਨਾਲ ਜਿੱਥੇ ਇਕ ਪਾਸੇ ਪਰਿਵਾਰ ਦਾ ਦੁੱਖ ਵੰਡਿਆ ਜਾਵੇਗਾ, ਉੱਥੇ ਦੂਜੇ ਪਾਸੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋ ਕੇ ਭਾਰਤ ਮਾਤਾ ਦੀ ਸੇਵਾ ਕਰਨ ਲਈ ਉਤਸ਼ਾਹਤ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਇਕ ਸਪੂਤ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲਾਮਿਸਾਲ ਬਹਾਦਰੀ ਦਾ ਸਬੂਤ ਦਿੰਦਿਆਂ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਬਰਤਾਨਵੀ ਸਾਮਰਾਜ ਦੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਈ। ਇਸੇ ਤਰ੍ਹਾਂ ਹੁਣ ਪੰਜਾਬੀ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਸਰਹੱਦਾਂ ਉਤੇ ਵੱਡੀ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਂ ਉਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੀ ਧਰਮਸ਼ਾਲਾ ਨੂੰ ਨਵਾਂ ਰੂਪ ਦੇਣ ਅਤੇ ਸਟੇਡੀਅਮ ਦੇ ਨਿਰਮਾਣ ਉਤੇ 73.50 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਖ਼ਮੀਨੇ ਤਿਆਰ ਹਨ ਅਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਸ਼ਹੀਦ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ, ਡੀ ਆਈ ਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਮੈਡਮ ਅਸ਼ਵਨੀ ਗੋਤਿਆਲ ਐਸ.ਐਸ.ਪੀ ਬਟਾਲਾ, ਐਸ ਪੀ (ਹੈੱਡਕੁਆਰਟਰ) ਜਗਬਿੰਦਰ ਸਿੰਘ ਸੰਧੂ, ਐਸ ਪੀ (ਡੀ) ਗੁਰਪਰੀਤ ਸਿੰਘ, ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਗੁਰਦੀਪ ਸਿੰਘ ਰੰਧਾਵਾ, ਸਮਸ਼ੇਰ ਸਿੰਘ ਅਤੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਹਾਜ਼ਰ ਸਨ।

error: copy content is like crime its probhihated