Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਲਏ ਖਾਣ-ਪੀਣ ਵਾਲੀਆਂ ਵਸਤਾਂ ਦੇ 11 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਲਏ ਖਾਣ-ਪੀਣ ਵਾਲੀਆਂ ਵਸਤਾਂ ਦੇ 11 ਸੈਂਪਲ

ਹੁਸ਼ਿਆਰਪੁਰ (ਬਿਊਰੋ) 

ਕਿਹਾ, ਜ਼ਿਲ੍ਹੇ ‘ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006

ਹਰ ਛੋਟੇ ਤੋਂ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ

26 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿੱਚ ਚੈਕਿੰਗ ਦੌਰਾਨ 5 ਥਾਵਾਂ ਤੋਂ ਖਾਧ ਪਦਾਰਥਾਂ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰਾਂ ਖਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਅਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਨਾਲ ਕਾਮਯਾਬ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਅੱਜ ਬਿੱਟੂ ਕਰਿਆਨਾ ਸ਼ੋਪ, ਵਕੀਲਾਂ ਬਜ਼ਾਰ ਤੋਂ ਸਰੋਂ ਦਾ ਤੇਲ, ਮਸਰਾਂ ਦੀ ਦਾਲ, ਲੇਖੂ ਸਵੀਟ ਸ਼ਾਪ ਵਕੀਲਾਂ ਬਜ਼ਾਰ ਤੋਂ ਮਟਰੀ, ਸੇਮੀਆਂ, ਨੀਲਮ ਸੂਪਰਮਾਟ ਯੋਧਾਮੱਲ ਰੋਡ ਤੋਂ ਚਾਹਪੱਤੀ, ਚੀਨੀ, ਸੂਜੀ, ਬਰਗਰ ਕਿੰਗ ਤੋਂ ਚੀਜਡਿੱਪ, ਵੈਜ ਬਰਗਰ ਅਤੇ ਸਬ-ਵੇਅ ਤੋਂ ਫਰੂਟ ਜੂਸ ਅਤੇ ਵੈਜ ਬਰਗਰ ਦਾ ਸੈਂਪਲ ਲਿਆ। ਉਨ੍ਹਾਂ ਕਿਹਾ ਕਿ ਇਸ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।