Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਵਾਹਰ ਨਵੋਦਿਆ ਵਿਦਿਆਲਿਆ ਵਲੋਂ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ 29 ਅਪ੍ਰੈਲ ਨੂੰ

ਜਵਾਹਰ ਨਵੋਦਿਆ ਵਿਦਿਆਲਿਆ ਵਲੋਂ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ 29 ਅਪ੍ਰੈਲ ਨੂੰ

ਹੁਸ਼ਿਆਰਪਰ (ਬਿਊਰੋ)

26 ਅਪ੍ਰੈਲ : ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਦੀ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ 2023 ਇਸ ਵਾਰ 29 ਅਪ੍ਰੈਲ 2023 (ਸ਼ਨੀਵਾਰ) ਨੂੰ 11:30 ਤੋਂ 01:30 ਤੱਕ ਬਾਅਦ ਦੁਪਹਿਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸੈਂਟਰਾਂ ਵਿੱਚ ਹੋਣ ਜਾ ਰਹੀ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰੇ ਸਨ, ਉਹ ਆਪਣੇ ਐਡਮਿਟ ਕਾਰਡ ਦੇ ਨਾਲ ਅਧਾਰ ਕਾਰਡ ਜਾਂ ਰਿਹਾਇਸ਼ ਦਾ ਸਬੂਤ ਨਾਲ ਲੈ ਕੇ ਆਪਣੇ ਨਿਰਧਾਰਿਤ ਸੈਂਟਰ ਵਿੱਚ 29 ਅਪ੍ਰੈਲ ਸਵੇਰੇ 10:30 ਵਜੇ ਤੱਕ ਪਹੁੰਚ ਜਾਣ।

                   ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਰੰਜੂ ਦੁੱਗਲ ਨੇ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਹਾਲੇ ਤੱਕ ਆਪਣਾ ਪ੍ਰੀਖਿਆ ਪ੍ਰਵੇਸ਼ ਪੱਤਰ ਪ੍ਰਾਪਤ ਨਹੀਂ ਹੋਇਆ , ਉਹ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.navodaya.gov.in ‘ਤੇ ਦਿੱਤੇ ਗਏ ਲਿੰਕ ਤੋਂ ਆਪਣਾ ਰਜਿਸਟ੍ਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ, ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਹੋਰ ਜਾਣਕਾਰੀ ਲਈ 01882-289393, 94636-46719, 98038-88828  ਫੋਨ ਨੰਬਰ  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

—