Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 30 ਅਪ੍ਰੈਲ ਨੂੰ ਸਾਂਝੇ ਫਰੰਟ ਵਲੋਂ ਨਕੋਦਰ ਵਿਖੇ ਕੱਢੇ ਜਾਣ ਵਾਲੇ ਝੰਡਾ ਮਾਰਚ ਦੀ ਤਿਆਰੀਆਂ ਮੁਕੰਮਲ- ਬਾਸੀ / ਹੀਰਾ ‌

30 ਅਪ੍ਰੈਲ ਨੂੰ ਸਾਂਝੇ ਫਰੰਟ ਵਲੋਂ ਨਕੋਦਰ ਵਿਖੇ ਕੱਢੇ ਜਾਣ ਵਾਲੇ ਝੰਡਾ ਮਾਰਚ ਦੀ ਤਿਆਰੀਆਂ ਮੁਕੰਮਲ- ਬਾਸੀ / ਹੀਰਾ ‌

ਫ਼ਗਵਾੜਾ  (ਲਾਲੀ ਦਾਦਰ) ‌

*ਕਿਹਾ -7 ਮਈ ਨੂੰ ਜਲੰਧਰ ਸ਼ਹਿਰ ਵਿੱਚ ਹੋਵੇਗਾ ਝੰਡਾ ਮਾਰਚ

27 ਅਪ੍ਰੈਲ – ‌ ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲੋਕ ਸਭਾ ਜਲੰਧਰ ਦੀ ਹੋ ਰਹੀ ਜ਼ਿਮਨੀ ਚੋਣ ਸਮੇਂ 30 ਅਪ੍ਰੈਲ ਨੂੰ ਨਕੋਦਰ ਵਿਖੇ ਅਤੇ 07 ਮਈ ਨੂੰ ਜਲੰਧਰ ਸ਼ਹਿਰ ਵਿਖੇ ਝੰਡਾ ਮਾਰਚ ਕੀਤਾ ਜਾ ਰਿਹਾ ਹੈ। ਇਸ ਝੰਡੇ ਮਾਰਚ ਦੀਆਂ ਤਿਆਰੀਆਂ ਲਈ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ,ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ,ਵਿੱਤ ਸਕੱਤਰ ਅਕਲ ਚੰਦ ਸਿੰਘ ਅਤੇ ਪੈਂਨਸ਼ਨਰ ਆਗੂ ਕੁਲਦੀਪ ਸਿੰਘ ਕੌੜਾ ਨੇ ਨਕੋਦਰ ਹਲਕੇ ਦੇ ਝੰਡਾ ਮਾਰਚ ਦੇ ਰੂਟ ਦਾ ਜਾਇਜ਼ਾ ਲੈਣ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 30 ਅਪ੍ਰੈਲ ਨੂੰ ਪੰਜਾਬ-ਯੂ.ਟੀ.ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਤੋਂ ਵ੍ਹੀਕਲ ਮਾਰਚ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸ਼ੁਰੂ ਕਰਨਗੇ। ਜਲੰਧਰ ਬਾਈਪਾਸ ਰਾਹੀਂ ਨਕੋਦਰ ਬੱਸ ਅੱਡਾ ਤੋਂ ਨੂਰਮਹਿਲ ਰੋਡ ਰਾਹੀਂ ਰੇੜਵਾਂ,ਮਾਹੂੰਵਾਲ,ਬੀਰ ਪਿੰਡ, ਲਿੱਤਰਾਂ, ਸ਼ੰਕਰ ਅੱਡੇ ਵਿੱਚੋਂ ਪੁਰੇਵਾਲ ਪੈਲੇਸ ਵੱਲ ਦੀ ਹੁੰਦੇ ਹੋਏ ਪੂਰੇ ਪਿੰਡ ਦਾ ਗੇੜਾ ਦਿੰਦੇ ਹੋਏ ਸਹੀਂਰ,ਭੰਡਾਲ ਤੋਂ ਹੁੰਦੇ ਹੋਏ ਨੂਰਮਹਿਲ ਪੁੱਜ ਕੇ ਝੰਡਾ ਮਾਰਚ ਦੀ ਸਮਾਪਤੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮ ਆਗੂਆਂ ਨੂੰ ਗੱਲਬਾਤ ਕਰਨ ਦਾ ਸਮਾਂ ਦੇ ਕੇ, ਵਾਰ-ਵਾਰ ਗੱਲਬਾਤ ਕਰਨ ਤੋਂ ਭੱਜਣ ਕਾਰਨ ਪੰਜਾਬ ਸਰਕਾਰ ਦੀ ਵਾਇਦਾ ਖਿਲਾਫੀ ਵਿਰੁੱਧ ਪੰਜਾਬ ਦੇ ਮੁਲਾਜ਼ਮ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ।ਲੋਕ ਸਭਾ ਜਲੰਧਰ ਦੀ ਜ਼ਿਮਨੀ ਚੋਣ ਸਮੇਂ ਨਕੋਦਰ ਅਤੇ ਜਲੰਧਰ ਵਿਖੇ ਝੰਡਾ ਮਾਰਚ ਕਰਦੇ ਸਮੇਂ ਲੋਕਾਂ ਵਿੱਚ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਪੰਜਾਬ ਸਰਕਾਰ ਦੀ ਨਕਾਰਾਤਮਕ ਪਹੁੰਚ ਨੂੰ ਨੰਗਾ ਕੀਤਾ ਜਾਵੇਗਾ। ਝੰਡਾ ਮਾਰਚ ਦੌਰਾਨ ਖਾਸ ਕਰਕੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਦੀ ਤੁਰੰਤ ਬਹਾਲੀ ਕਰਨ,ਸਮੂਹ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ, ਛੇਵੇਂ ਪੇ ਕਮਿਸ਼ਨ ਦੇ 01/01/2016 ਤੋਂ 30/06/2021 ਤੱਕ ਦੇ ਬਕਾਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤੁਰੰਤ ਨਗਦ ਦੇਣ,ਪੈਂਨਸ਼ਨ ਰੀਵਾਈਜ ਲਈ ਪੈਂਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਕਰਨ, ਮੈਡੀਕਲ ਭੱਤਾ 2000/-ਰੁਪਏ ਪ੍ਰਤੀ ਮਹੀਨਾ ਕਰਨ, ਕੈਸ਼ ਲੈੱਸ ਹੈੱਲਥ ਸਕੀਮ ਨੂੰ ਸੋਧ ਕੇ ਤੁਰੰਤ ਲਾਗੂ ਕਰਨ,2400/-ਰੁਪਏ ਦੀ ਜ਼ਬਰੀ ਜਜੀਆ ਕਟੌਤੀ ਨੂੰ ਬੰਦ ਕਰਨ,ਮਾਣ ਭੱਤਾ ਮੁਲਾਜ਼ਮਾਂ ਨੂੰ ਤੁਰੰਤ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਬਣਦੀ ਤਨਖਾਹ ਦੇਣ,ਕੱਟੇ ਗਏ ਸੈਂਤੀ ਪ੍ਰਕਾਰ ਦੇ ਭੱਤੇ ਬਹਾਲ ਕਰਨ ਆਦਿ ਸਾਂਝੀਆਂ ਮੁਲਾਜ਼ਮ ਮੰਗਾਂ ਨੂੰ ਆਮ ਲੋਕਾਂ ਦੀ ਕਚਹਿਰੀ ਵਿੱਚ ਲਿਜਾਇਆ ਜਾਵੇਗਾ।