Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਕਾਲੀ ਆਗੂਆਂ,ਸਰਗਰਮ ਵਰਕਰਾਂ ਵੱਲੋਂ ਸ.ਬਾਦਲ ਜੀ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਅਕਾਲੀ ਆਗੂਆਂ,ਸਰਗਰਮ ਵਰਕਰਾਂ ਵੱਲੋਂ ਸ.ਬਾਦਲ ਜੀ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਸਮੁੱਚੇ ਪੰਜਾਬ,ਲੀਡਰਸ਼ਿਪ ਤੇ ਸੁੱਬਾ ਵਾਸੀਆਂ ਨੂੰ ਕਦੇ ਨਾ ਪੁਰਾ ਨਾ ਹੋਣ ਵਾਲਾ ਘਾਟਾ ਪਿਆ: ਲੱਖੀ ਗਿਲਜ਼ੀਆ,ਸਹੋਤਾ

ਗੜ੍ਹਦੀਵਾਲਾ, 28 ਅਪ੍ਰੈਲ (ਯੋਗੇਸ਼ ਗੁਪਤਾ) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਿਆਸਤ ਦੇ ਬਾਬਾ ਬੋਹੜ ਸ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੇ ਹਲਕਾ ਟਾਂਡਾ ਦੇ ਆਗੂਆਂ ਨੇਤਾਵਾਂ ਅਤੇ ਸਰਗਰਮ ਵਰਕਰਾਂ ਨੇ ਭਾਰੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਦਲ ਸਾਹਿਬ ਦੇ ਅਕਾਲ ਚਲਾਣੇ ਨਾਲ ਪੰਥ ਅਤੇ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਜ਼ੋ ਕਿ ਨੇੜਲੇ ਸਮੇਂ ਵਿੱਚ ਪੂਰਾ ਨਹੀਂ ਹੋ ਸਕਦਾ ,ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਹਮੇਸ਼ਾਂ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੂੜ੍ਹਾ ਕਰਨ ਅਤੇ ਪੰਜਾਬ ਦੀ ਤਰੱਕੀ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ । ਉਹਨਾਂ ਕਿਹਾ ਕਿ ਉਹਨਾਂ ਵਲੋਂ ਆਟਾ ਦਾਲ ਸਕੀਮ,ਸ਼ਗਨ ਸਕੀਮ ਆਦਿ ਸਕੀਮਾਂ ਦੇ ਕੇ ਗਰੀਬ ਵਰਗ ਦੇ ਲੋਗਾਂ ਦਾ ਹਮੇਸ਼ਾ ਮਸੀਹਾ ਬਣੇ ਹਨ ,ਜਿਸਨੂੰ ਪੰਜਾਬ ਵਾਸੀ ਕਦੇ ਭੁਲਾ ਨਹੀਂ ਸਕਦੇ , ਉਨ੍ਹਾਂ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਬਸਪਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਟਾਂਡਾ ਇੰਚਾਰਜ ਅਤੇ ਰਾਈਟ ਟੂ ਸਰਵਿਸ ਦੇ ਸਾਬਕਾ ਕਮਿਸ਼ਨਰ ਪੰਜਾਬ ਲਖਵਿੰਦਰ ਸਿੰਘ ਲੱਖੀ ਗਿਲਜੀਆਂ,ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲਾ ਮੀਤ ਪ੍ਰਧਾਨ ਸ਼ੁਭਮ ਸਹੋਤਾ,ਜਿਲਾ ਕਿਸਾਨ ਵਿੰਗ ਪ੍ਰਧਾਨ ਇਕਬਾਲ ਸਿੰਘ ਜੌਹਲ,ਅਕਾਲੀ ਆਗੂ ਜਸਵਿੰਦਰ ਸਿੰਘ ਮਾਣਕੁ,ਸ਼ਹਿਰੀ ਯੂਥ ਅਕਾਲੀ ਦਲ ਪ੍ਰਧਾਨ ਸ਼ੈਂਕੀ ਕਲਿਆਨ ਆਦਿ ਹੋਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ।