Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 29 ਖੰਡਾ ਖੋਲਾ ਵਿਖੇ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਕੀਤਾ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 29 ਖੰਡਾ ਖੋਲਾ ਵਿਖੇ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਕੀਤਾ ਸਮਰਪਿਤ

ਬਟਾਲਾ ( ਅਵਿਨਾਸ਼ ਸ਼ਰਮਾ)

ਕਿਹਾ-ਸ਼ਹਿਰ ਵਾਸੀਆਂ ਦੀ ਹਰ ਮੁਸ਼ਕਿਲ ਹੱਲ ਕਰਨ ਲਈ ਵਚਨਬੱਧ

28 ਅਪ੍ਰੈਲ : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 29 ਖੰਡਾ ਖੋਲਾ ਵਿੱਚ ਨਵੀਂ ਬਣਾਈ ਗਈ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਆਪ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 29 ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਗਈ ਹੈ ਅਤੇ ਹੁੁਣ ਬੱਚੇ, ਨੋਜਵਾਨ ਤੇ ਬਜ਼ੁਰਗ ਪਾਰਕ ਵਿੱਚ ਸੈਰ ਕਰ ਸਕਣਗੇ। ਉਨਾਂ ਕਿਹਾ ਕਿ ਬੱਚਿਆ ਲਈ ਪਾਰਕ ਵਿੱਚ ਪਘੂੰੜੇ ਵੀ ਲਗਾਈ ਗਏ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਕ ਬਣਨ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ ਅਤੇ ਸਵੇਰੇ ਅਤੇ ਸ਼ਾਮ ਜਦ ਚਾਹੁਣ ਪਾਰਕ ਵਿੱਚ ਸੈਰ ਕਰ ਸਕਦੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਬਟਾਲਾ ਸ਼ਹਿਰ ਵਿੱਚ ਵਿਕਾਸ ਕੰਮ ਹੋਰ ਤੇਜ਼ਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕੰਮ ਕਰਵਾਉਣਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਉਨਾਂ ਦੀ ਮੁੱਖ ਤਰਜੀਹ ਹੈ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀ ਹਰ ਮੁਸ਼ਕਿਲ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਸਨ।

—————ਕੈਪਸ਼ਨ———-

ਵਿਧਾਇਕ ਸ਼ੈਰੀ ਕਲਸੀ, ਵਾਰਡ ਨੰਬਰ 29 ਖੰਡਾ ਖੋਲਾ ਵਿਖੇ ਪਾਰਕ ਦਾ ਉਦਘਾਟਨ ਕਰਦੇ ਹੋਏ।