Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

ਸਲੈਕਸ਼ਨ ਟੈਸਟ ਵਾਲੀਆਂ 12 ਵਿੱਦਿਅਕ ਸੰਸਥਾਵਾਂ ਵਿਚ 29 ਅਪ੍ਰੈਲ ਨੂੰ ਰਹੇਗੀ ਛੁੱਟੀ

28 ਅਪ੍ਰੈਲ : ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ ਮਿਤੀ 29 ਅਪੈਲ 2023, ਦਿਨ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ 12 ਸੈਂਟਰਾਂ ਵਿਚ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸਿਆਰਪੁਰ ਦੀ ਹਦੂਦ ਅੰਦਰ ਮਿਤੀ 29 ਅਪ੍ਰੈਲ 2023 ਨੂੰ ਸਬੰਧਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰੀਖਿਆ ਕੇਂਦਰਾਂ ਨਾਲ ਸਬੰਧਤ ਵਿੱਦਿਅਕ ਸੰਸਥਾਵਾਂ ਵਿਚ ਮਿਤੀ 29 ਅਪ੍ਰੈਲ 2023 ਨੂੰ ਇਕ ਦਿਨ ਦੀ ਛੁੱਟੀ ਵੀ ਐਲਾਨੀ ਗਈ ਹੈ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿਚ ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਵਾਸ ਪੁਰਹੀਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਦੁਆਬਾ ਪਬਲਿਕ ਸਕੂਲ ਦੋਲ੍ਹਰੋਂ, ਦੁਆਬਾ ਪਬਲਿਕ ਸਕੂਲ ਪਾਰੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ (ਲੜਕੇ), ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਦਸਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾ ਬਖ਼ਸ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵਾੜਾ ਸੈਕਟਰ-3 ਸ਼ਾਮਲ ਹਨ।

error: copy content is like crime its probhihated