Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਜ਼ਿਲ੍ਹੇ ‘ਚ ਪਾਣੀ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ -ਡਿਪਟੀ ਕਮਿਸ਼ਨਰ

ਜ਼ਿਲ੍ਹੇ ‘ਚ ਪਾਣੀ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ -ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

ਜਲ ਕੇਂਦਰ ਸ਼ਕਤੀ ਕੇਂਦਰ ਵਲੋਂ ਪਾਣੀ ਦੀ ਸੰਭਾਲ ਅਤੇ ਕੁਸ਼ਲ ਖੇਤੀ ਸਬੰਧੀ ਵਿਸ਼ੇਸ਼ ਸਮਾਗਮ

4 ਮਈ :  ਜਲ ਸ਼ਕਤੀ ਕੇਂਦਰ ਹੁਸ਼ਿਆਰਪੁਰ ਵਲੋਂ ਕੁਸ਼ਲ ਖੇਤੀ ਅਤੇ ਪਾਣੀ ਦੀ ਸੰਭਾਲ ਇਕ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਲ ਸ਼ਕਤੀ ਕੇਂਦਰ, ਜਲ ਸ਼ਕਤੀ ਮੰਤਰਾਲੇ ਦੁਆਰਾ ਲਾਗੂ ਕੀਤੇ ਗਏ ਜਲ ਸ਼ਕਤੀ ਅਭਿਆਨ ਦੇ ਤਹਿਤ ਸਥਾਪਿਤ ਕੀਤਾ ਗਿਆ ਇੱਕ ਗਿਆਨ ਕੇਂਦਰ ਹੈ।ਜਲ ਸ਼ਕਤੀ ਕੇਂਦਰ ਹੁਸ਼ਿਆਰਪੁਰ ਦਾ ਪ੍ਰਬੰਧਨ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੁਆਰਾ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਸ ਪ੍ਰਗਟਾਈ ਕਿ ਮਾਹਿਰਾਂ ਵੱਲੋਂ ਸਾਂਝੇ ਕੀਤੇ ਸੁਝਾਵਾਂ ਅਤੇ ਸਕੀਮਾਂ ਨੂੰ ਫੀਲਡ ਵਿੱਚ ਅਪਣਾਇਆ ਜਾਵੇਗਾ।ਉਨ੍ਹਾਂ ਜ਼ਿਲ੍ਹੇ ਵਿੱਚ ਪਾਣੀ ਦੀ ਸੰਭਾਲ ਅਤੇ ਜਲ ਸੁਰੱਖਿਆ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੇਵ ਸਿੰਘ,  ਡਾ: ਕਿਰਨਜੀਤ (ਏ.ਡੀ.ਓ. ਟ੍ਰੇਨਿੰਗ), ਵਰੁਣ ਚੌਧਰੀ (ਸਹਾਇਕ ਇੰਜੀਨੀਅਰ – ਟਿਊਬਵੈੱਲ ਵਿੰਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ), ਯਾਦਵਿੰਦਰ ਸਿੰਘ (ਜੇ. ਈ. ਮੁਕੇਰੀਆਂ-ਪੀ.ਐਸ.ਪੀ.ਸੀ.ਐਲ.), ਸੁਖਜਿੰਦਰ ਸਿੰਘ (ਭੂਮੀ ਸੰਭਾਲ ਅਫ਼ਸਰ), ਡਾ: ਚਮਨ ਲਾਲ ਵਸ਼ਿਸਟ (ਸੇਵਾ ਮੁਕਤ ਡਿਪਟੀ ਡਾਇਰੈਕਟਰ, ਖੇਤੀਬਾੜੀ) ਅਤੇ ਡਾ: ਅਵਤਾਰ ਸਿੰਘ (ਸੰਸਥਾਪਕ – ਗੁੱਡ ਗ੍ਰੋ ਕਰੌਪਿੰਗ ਸਿਸਟਮ, ਫਗਵਾੜਾ) ਨੇ ਸਮਾਗਮ ਵਿੱਚ ਬੋਲਦਿਆਂ ਪਾਣੀ ਦੀ ਸੰਭਾਲ ਅਤੇ ਪਾਣੀ ਦੀ ਕੁਸ਼ਲਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਸਾਨਾਂ ਲਈ ਵਿਭਾਗੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।ਇਸ ਮੌਕੇ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੇ ਡਾਇਰੈਕਟਰ ਸੰਜੀਵ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੀ ਮੌਜੂਦ ਸੀ।

ਫੋਟੋ ਕੈਪਸ਼ਨ: 1. ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਸਨਮਾਨ ਕਰਦੇ ਹੋਏ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੇ ਡਾਇਰੈਕਟਰ ਸੰਜੀਵ ਸ਼ਰਮਾ ਅਤੇ ਹੋਰ।

error: copy content is like crime its probhihated