Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਵਸ ’ਤੇ ਰਾਜ ਪੱਧਰੀ ਸਮਾਗਮ 5 ਮਈ ਨੂੰ

ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਵਸ ’ਤੇ ਰਾਜ ਪੱਧਰੀ ਸਮਾਗਮ 5 ਮਈ ਨੂੰ

ਮੁਕੇਰੀਆਂ / ਹੁਸ਼ਿਆਰਪੁਰ (ਚੌਧਰੀ) 
–ਮੁਕੇਰੀਆਂ ਦੇ ਪਿੰਡ ਸਿੰਘਪੁਰ ਜੱਟਾਂ ’ਚ ਆਯੋਜਿਤ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
–ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
4 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮਹਾਨ ਸਿੱਖ ਯੋਧਾ ਤੇ ਰਾਮਗੜ੍ਹੀਆ ਮਿਸਲ ਦੇ ਸੰਸਥਾਪਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਵਸ ਮੌਕੇ ਮੁਕੇਰੀਆਂ ਦੇ ਪਿੰਡ ਸਿੰਘਪੁਰ ਜੱਟਾਂ ਵਿਖੇ 5 ਮਈ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਅੱਜ ਪਿੰਡ ਸਿੰਘਪੁਰ ਵਿਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਐਸ.ਡੀ.ਐਮ ਓਜਸਵੀ ਅਲੰਕਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸਮਾਗਮ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਇਸ ਦੌਰਾਨ ਸੁਰੱਖਿਆ, ਸਫ਼ਾਈ ਵਿਵਸਥਾ, ਸਿਹਤ, ਬਿਜਲੀ, ਸਟੇਜ ਪ੍ਰਬੰਧ, ਮੀਡੀਆ, ਟੈ੍ਫਿਕ ਆਦਿ ਤੋਂ ਇਲਾਵਾ ਹੋਰ ਪ੍ਰਬੰਧ ਸਬੰਧੀ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇ।
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸੁਰੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟੈ੍ਰਫਿਕ ਦੇ ਵੀ ਸੁਚਾਰੂ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਸਾਰੇ ਸਿਵਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ, ਤਾਂ ਜੋ ਸਮਾਗਮ ਨੂੰ ਸੁਚਾਰੂ ਰੂਪ ਨਾਲ ਸੰਪਨ ਕੀਤਾ ਜਾ ਸਕੇ।