Prime Punjab Times

Latest news
 *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड...
You are currently viewing ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ) 

6 ਮਈ : ਮੋਟਰਸਾਈਕਲ ਚੋਰੀ ਕਰਨ ਵਾਲੇ ਦੋਸ਼ੀ ਨੂੰ ਟਾਂਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਜੋਤੀ ਪੁੱਤਰ ਸਤਪਾਲ ਸਿੰਘ ਵਾਸੀ ਸਲੇਮਪੁਰ (ਘੋੜੇਵਾਹਾ), ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਨੇ ਚੋਰੀਆਂ ਕਰਨ ਵਾਲੇ ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਵਸ਼ੇਸ ਮੁਹਿੰਮ ਚਲਾਈ ਹੋਈ ਹੈ। ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜਨ ਟਾਂਡਾ, ਇੰਸ. ਰਵਿੰਦਰ ਕੁਮਾਰ, ਮੁੱਖ ਅਫਸਰ, ਥਾਣਾ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਗੁਰਮੀਤ ਸਿੰਘ, ਚੋਂਕੀ ਸਰਾਂ, ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਦੇ ਮੋਟਰਸਾਈਕਲ ਚੋਰੀ ਕਰਨ ਵਾਲੇ ਸੁਖਦੇਵ ਸਿੰਘ ਉਰਫ ਜੋਤੀ ਪੁੱਤਰ ਸਤਪਾਲ ਸਿੰਘ ਵਾਸੀ ਸਲੇਮਪੁਰ (ਘੋੜੇਵਾਹਾ), ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਸ਼ੂਦਾ ਮੋਟਰਸਾਈਕਲ ਬਿਨਾਂ ਨੰਬਰੀ ਮਾਰਕਾ ਹੀਰੋ ਹਾਂਡਾ ਸਪਲੈਂਡਰ ਬ੍ਰਾਮਦ ਕੀਤਾ। ਜਿਸਦੇ ਖਿਲਾਫ ਚੋਰੀ ਦਾ ਮੁਕੱਦਮਾ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਸੁਖਦੇਵ ਸਿੰਘ ਉਰਫ ਜੋਤੀ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਦੋਸ਼ੀ ਖਿਲਾਫ ਦਰਜ ਮੁਕੱਦਮਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਮੁਕੱਦਮਾ ਨੰਬਰ 126 ਮਿਤੀ 05-05-2023 ਅ/ਧ 379, 411 IPC, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ। ਬ੍ਰਾਮਦਗੀ:- ਮੋਟਰਸਾਈਕਲ ਬਿਨਾਂ ਨੰਬਰੀ ਮਾਰਕਾ ਹੀਰੋ ਹਾਂਡਾ ਸਪਲੈਂਡਰ।