Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਇਟਲੀ ਭੇਜਣ ਦੇ ਨਾਂ ਤੇ 15 ਲੱਖ ਦੀ ਮਾਰੀ ਠੱਗੀ, ਦੋ ਨਾਮਜ਼ਦ

ਇਟਲੀ ਭੇਜਣ ਦੇ ਨਾਂ ਤੇ 15 ਲੱਖ ਦੀ ਮਾਰੀ ਠੱਗੀ, ਦੋ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

6 ਮਈ – ਇਟਲੀ ਭੇਜਣ ਦੇ ਨਾਂ ਤੇ 15 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵਲੋ ਪਤੀ-ਪਤਨੀ ਨੂੰ ਨਾਮਜ਼ਦ ਕੀਤਾ ਗਿਆ ਹੈ । ਗੁਰਦੇਵ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਹੱਲਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਸੂਰਤ ਸਿੰਘ ਅਤੇ ਕਿੰਦਰਜੀਤ ਕੋਰ ਪਤਨੀ ਜਗਤਾਰ ਸਿੰਘ ਪੁੱਤਰ ਵਾਸੀਆਨ ਸੇਖੂਪੁਰਾ , ਰਹਿਮਤਗੰਜ ( ਉੱਤਰ ਪ੍ਰਦੇਸ਼ ) ਨੇ ਉਸ ਦੇ ਭਰਾ ਅਮਰੀਕ ਸਿੰਘ ਨੂੰ ਵਿਦੇਸ਼ ਇਟਲੀ ਭੇਜਣ ਦੇ ਨਾਂ ਤੇ 15 ਲੱਖ ਰੁਪਏ ਲਏ ਸਨ । ਜਦੋ ਇਹਨਾਂ ਨੇ ਸ਼ਿਕਾਇਤ ਕਰਤਾ ਦੇ ਭਰਾ ਨੂੰ ਇਟਲੀ ਨਹੀ ਭੇਜਿਆ ਤਾਂ ਪੇਸੇ ਵਾਪਿਸ ਕਰਨ ਲਈ ਕਹਿਣ ਤੇ ਉਕਤਾ ਨੇ ਦੋ ਚੈੱਕ 8 ਲੱਖ ਰੁਪਏ ਅਤੇ 7 ਲੱਖ ਰੁਪਏ ਵੱਖ-ਵੱਖ ਬੈਂਕਾਂ ਦੇ ਦਿੱਤੇ ਜੋ ਖਾਤੇ ਵਿੱਚ ਪੇਸੇ ਨਾ ਹੋਣ ਕਾਰਨ ਕੈਸ਼ ਨਹੀ ਹੋਏ ਇਸ ਤਰਾ ਉਕਤ ਨੇ ਸ਼ਿਕਾਇਤ ਕਰਤਾ ਦੇ ਨਾਲ 15 ਲੱਖ ਰੁਪਏ ਦੀ ਠੱਗੀ ਮਾਰੀ ਹੈ । ਤਫਤੀਸ਼ੀ ਅਫਸਰ ਸਬ ਇੰਸਪੈਕਟਰ ਸਤਪਾਲ ਨੇ ਦੱਸਿਆ ਕਿ ਗੁਰਦੇਵ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਪਤੀ-ਪਤਨੀ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated