Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਲੰਧਰ ਲੋਕਸਭਾ ਸੀਟ ਦੀ ਜਿਮਨੀ ਚੋਣ ‘ਚ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਯਕੀਨੀ – ਧਾਲੀਵਾਲ

ਜਲੰਧਰ ਲੋਕਸਭਾ ਸੀਟ ਦੀ ਜਿਮਨੀ ਚੋਣ ‘ਚ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਯਕੀਨੀ – ਧਾਲੀਵਾਲ

ਫਗਵਾੜਾ  (ਲਾਲੀ ਦਾਦਰ )

* 108 ਬਾਪੂ ਮੰਗਲ ਦਾਸ ਜੀ ਸਚਖੰਡ ਦੇ ਦਰਬਾਰ ਵਿਖੇ ਹੋਏ ਨਤਮਸਤਕ

6 ਮਈ : ਪੰਜਾਬ ਦੇ ਖੇਤੀਬਾੜੀ ਅਤੇ ਪੰਚਾਇਤ ਵਿਭਾਗ ਦੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਬੋਹਾਨੀ-ਉੱਚਾ ਪਿੰਡ ਪੁੱਜਣ ਤੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਉੱਚਾ ਪਿੰਡ ਦੀ ਅਗਵਾਈ ਹੇਠ ਆਪ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਦੇ ਨਾਲ ਟਾਂਡਾ ਦੇ ਵਿਧਾਇਕ ਜਸਬੀਰ ਸਿੰਘ ਰਾਜਾ, ਰਿਟਾ. ਏ.ਡੀ.ਸੀ. ਜਸਵਿੰਦਰ ਸਿੰਘ ਐਮ.ਐਲ.ਏ. ਅਟਾਰੀ, ਕਰਮਵੀਰ ਸਿੰਘ ਵਿਧਾਇਕ ਦਸੂਹਾ ਵੀ ਸਨ। ਇਸ ਦੌਰਾਨ ਕੈਬਿਨੇਟ ਮੰਤਰੀ ਧਾਲੀਵਾਲ ਨੇ ਦਰਬਾਰ 108 ਬਾਪੂ ਮੰਗਲ ਦਾਸ ਜੀ ਸਚਖੰਡ ਉੱਚਾ ਪਿੰਡ ਵਿਖੇ ਨਤਮਸਤਕ ਹੋ ਕੇ ਗੱਦੀ ਨਸ਼ੀਨ 108 ਸੰਤ ਹਰਚਰਨ ਦਾਸ ਦਾ ਅਸ਼ੀਰਵਾਦ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਲੰਧਰ ਲੋਕਸਭਾ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਬਹੁਤ ਹੀ ਮਜਬੂਤ ਸਥਿਤੀ ਵਿਚ ਹੈ। ਇਹ ਚੋਣ ਆਪ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਭਾਰੀ ਅੰਤਰ ਨਾਲ ਜਿੱਤਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੀ ਸੱਤਾ ਦੇ ਪਹਿਲੇ ਸਾਲ ਵਿਚ ਹੀ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਜਿਸ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ। ਜਲੰਧਰ ਜਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜਿੱਤ ਇਸ ਗੱਲ ਦੀ ਤਸਦੀਕ ਕਰੇਗੀ ਕਿ ਲੋਕ ਭਗਵੰਤ ਮਾਨ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਮੌਕੇ ਗੁਰਮੀਤ ਸਿੰਘ, ਫਤਿਹ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ ਜੱਗਾ, ਸੁਖਦੀਪ ਸਿੰਘ ਆਦਿ ਹਾਜਰ ਸਨ।
ਕੈਪਸ਼ਨ- ਫਗਵਾੜਾ ਦੇ ਨਜਦੀਕੀ ਪਿੰਡ ਬੋਹਾਨੀ-ਉੱਚਾ ਪਿੰਡ ਪੁੱਜਣ ਤੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰਨਾਂ ਦਾ ਸਵਾਗਤ ਕਰਦੇ ਹੋਏ ਸਰਕਲ ਇੰਚਾਰਜ ਪ੍ਰਧਾਨ ਅਮਨਦੀਪ ਸਿੰਘ ਅਤੇ ਹੋਰ।