Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ‘ਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਗੜ੍ਹਦੀਵਾਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ‘ਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਗੜ੍ਹਦੀਵਾਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

8 ਮਈ : ਆਮ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜਰ ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐੱਸ.ਪੀ. ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕੇ ਅੰਦਰ ਅਮਨ -ਅਮਾਨ ਸਥਿਤੀ ਬਰਕਰਾਰ ਰੱਖਣ ਲਈ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਐੱਸ.ਐੱਚ.ਓ. ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਵਲੋਂ ਪੁਲਿਸ ਫੋਰਸ ਸਮੇਤ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ।

ਇਸ ਮੌਕੇ ਐੱਸ.ਐੱਚ.ਓ. ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਗੜ੍ਹਦੀਵਾਲਾ ਪੁਲਿਸ ਵੱਲੋਂ ਕਸਬਾ ਗੜ੍ਹਦੀਵਾਲਾ ਵਿਖੇ ਜਿੱਥੇ ਅਮਨ ਕਾਨੂੰਨ ਬਰਕਰਾਰ ਰੱਖਣ ਲਈ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਉੱਥੇ ਹੀ ਇਲਾਕੇ ਅੰਦਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਕੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।ਉਨ੍ਹਾਂ ਅੱਗੇ ਕਿਹਾ ਕਿ ਜਿਮਨੀ ਕਿਸੇ ਵੀ ਵਿਅਕਤੀ ਨੂੰ ਅਮਨ ਸ਼ਾਂਤੀ ਭੰਗ ਕਰਨ ਤੇ ਕਾਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਇਲਾਕੇ ਅੰਦਰ ਅਮਨ ਅਮਾਨ ਤੇ ਸ਼ਾਂਤੀ ਬਣਾਈ ਰੱਖਣਾ ਹੈ ਤਾਂਕਿ ਕੋਈ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕੇ।ਇਸ ਮੌਕੇ ਐਸ ਐਚ ਓ ਸਤਵਿੰਦਰ ਸਿੰਘ ਧਾਲੀਵਾਲ ਏ,ਏ ਐਸ,ਆਈ ਨਾਮਦੇਵ,ਏ ਐਸ ਆਈ ਅਮਰਜੀਤ ਸਿੰਘ,ਏ ਐਸ ਆਈ ਦਲਜੀਤ ਸਿੰਘ, ਏਐਸਆਈ ਪਰਮਜੀਤ ਸਿੰਘ ਸਮੇਤ ਹੋਰ ਕਰਮਚਾਰੀ ਹਾਜਰ ਸਨ।